ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਬਿਊਰੋ ਦੁਆਰਾ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਮੋਹਾਲੀ ਵਿਚ ਦਰਜ ਇਕ ਐਫ.ਆਈ.ਆਰ.ਵਿਚ ਸੈਣੀ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਣ ਵਾਲੀ ਪਟੀਸ਼ਨ ‘ਤੇ ਸੋਮਵਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੈਣੀ ਨੂੰ ਵਿਜੀਲੈਂਸ ਬਿਊਰੋ ਨੇ 18 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਗਲੇ ਦਿਨ ਹਾਈਕੋਰਟ ਵਲੋਂ ਗ੍ਰਿਫ਼ਤਾਰੀ ਨੂੰ ”ਗ਼ੈਰਕਾਨੂੰਨੀ” ਅਤੇ ਇਸ ਦੇ ਦੁਆਰਾ ਜਾਰੀ ਕੀਤੇ ਗਏ ਵੱਖ -ਵੱਖ ਨਿਰਦੇਸ਼ਾਂ ਦੇ ਵਿਰੁੱਧ ਵੇਖਣ ਤੋਂ ਬਾਅਦ ਸੈਣੀ ਨੂੰ ਰਿਹਾ ਕਰ ਦਿੱਤਾ ਸੀ। ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰੀ ਰੱਦ ਹੋਣ ‘ਤੇ ਰਿਕਾਲ ਪਟੀਸ਼ਨ ਪਾਈ ਗਈ ਸੀ, ਜਿਸ ‘ਤੇ ਹੁਣ ਸੁਣਵਾਈ ਕਰਦੇ ਹੋਏ ਸੈਣੀ ਨੂੰ 7 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।