Site icon TV Punjab | Punjabi News Channel

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਸਖ਼ਤ ਹੁਕਮ ਜਾਰੀ, ਜਾਣੋ ਕੀ ਹੈ ਮਾਮਲਾ

ਡੈਸਕ- ਬਿਕਰਮ ਸਿੰਘ ਮਜੀਠੀਆ ਵੱਲੋਂ ਸੀਐਮ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਸਮੂਹ ਜਨਤਕ ਥਾਵਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਤੋਂ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ’ਚ ਰਾਜਬੀਰ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਸੀਐਮ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਵੱਲੋਂ ਮਾਣਹਾਨੀ ਦਾ ਮੁਕੱਦਮਾ ਦਾਇਰ ਕਰ ਕੇ ਬਿਕਰਮ ਮਜੀਠੀਆ ਦੇ ਝੂਠੇ ਅਤੇ ਗਲਤ ਦੋਸ਼ਾਂ ਨੂੰ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਸੁਣਵਾਈ ਕਰਦਿਆਂ ਅਦਾਲਤ ਨੇ ਬਿਕਰਮ ਮਜੀਠੀਆ ਦੇ ਬਿਆਨਾਂ ਖ਼ਿਲਾਫ਼ ਅੰਤਰਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ ‘ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਸਾਰੇ ਜਨਤਕ ਥਾਵਾਂ ‘ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਉੱਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਬਿਆਨ ਰਾਜਬੀਰ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਰਾਜਬੀਰ ਸਿੰਘ ‘ਤੇ ਪੈਸੇ ਦੇ ਲੈਣ-ਦੇਣ ਬਾਰੇ ਇਲਜ਼ਾਮ ਲਗਾਏ ਸਨ। ਇਸ ਮਗਰੋਂ ਰਾਜਬੀਰ ਸਿੰਘ ਨੇ ਮਜੀਠੀਆ ਨੂੰ ਲੀਗਲ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਮਜੀਠੀਆ ਵੱਲੋਂ ਮੁਆਫ਼ੀ ਨਾ ਮੰਗੇ ਜਾਣ ‘ਤੇ ਰਾਜਬੀਰ ਸਿੰਘ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ, ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ ਹੈ।

Exit mobile version