Site icon TV Punjab | Punjabi News Channel

ਹਾਈ ਕੋਰਟ ਵੱਲੋਂ ਚੋਣਾਂ ਤੱਕ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ

ਚੰਡੀਗੜ੍ਹ : ਹਾਈ ਕੋਰਟ ਵੱਲੋਂ 2022 ਦੀਆਂ ਚੋਣਾਂ ਤੱਕ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲੱਗਾ ਦਿੱਤੀ ਗਈ ਹੈ। ਇਹ ਫੈਸਲਾ ਜੱਜ ਅਰਵਿੰਦ ਸਾਂਗਵਾਨ ਵੱਲੋਂ ਲਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀ 18 ਅਗਸਤ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਸ ਦੌਰਾਨ ਅਗਲੇ ਦਿਨ ਹੀ ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ਨੂੰ ”ਗ਼ੈਰਕਾਨੂੰਨੀ” ਅਤੇ ਇਸ ਦੇ ਦੁਆਰਾ ਜਾਰੀ ਕੀਤੇ ਗਏ ਵੱਖ-ਵੱਖ ਨਿਰਦੇਸ਼ਾਂ ਦੇ ਵਿਰੁੱਧ ਵੇਖਣ ਤੋਂ ਬਾਅਦ ਸੈਣੀ ਨੂੰ ਰਿਹਾ ਕਰ ਦਿੱਤਾ ਸੀ। ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰੀ ਰੱਦ ਹੋਣ ‘ਤੇ ਰਿਕਾਲ ਪਟੀਸ਼ਨ ਪਾਈ ਗਈ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਸੈਣੀ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਰਜ ਕੀਤੀ ਸੀ।

ਟੀਵੀ ਪੰਜਾਬ ਬਿਊਰੋ

Exit mobile version