NRI ਜੋੜਾ ਮਾਮਲਾ, ਹਿਮਾਚਲ ਦੇ ਡੀਜੀਪੀ ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ

ਡੈਸਕ- ਹਿਮਾਚਲ ਦੇ ਚੰਬਾ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹਿਮਾਚਲ ਪੁਲਿਸ ਦੇ ਡੀਜੀਪੀ ਅਤੁਲ ਵਰਮਾ ਨੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨਾਲ ਮਾਮਲੇ ਦਾ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਸ ਨੇ ਜੋੜੇ ਵੱਲੋਂ ਪੁਲੀਸ ’ਤੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਨਵੇਂ ਖੁਲਾਸੇ ਵੀ ਕੀਤੇ ਹਨ।

ਉਸ ਨੇ ਦੱਸਿਆ ਕਿ ਪਰਵਾਸੀ ਭਾਰਤੀ ਜੋੜਾ ਕੰਵਲਜੀਤ ਸਿੰਘ, ਉਸ ਦੀ ਸਪੈਨਿਸ਼ ਪਤਨੀ ਅਤੇ ਉਸ ਦਾ ਭਰਾ ਜੀਵਨਜੀਤ ਸਿੰਘ ਹਥੇਲੀ ਵਿਗਿਆਨ ਦਾ ਅਭਿਆਸ ਕਰਨ ਦੇ ਬਹਾਨੇ ਮਹਿਲਾ ਸੈਲਾਨੀਆਂ ਅਤੇ ਸਥਾਨਕ ਔਰਤਾਂ ਦਾ ਜ਼ਬਰਦਸਤੀ ਹੱਥ ਫੜਦੇ ਸਨ।