ਹਿਮਾਚਲ ਚੋਣਾਂ 2022 -ਭਾਜਪਾ ਨੇ ਮੰਨੀ ਹਾਰ, CM ਜੈਰਾਮ ਠਾਕੁਰ ਰਾਜਪਾਲ ਨੂੰ ਸੌਂਪਣਗੇ ਅਸਤੀਫਾ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਨੇ ਹਾਰ ਸਵੀਕਾਰ ਕਰ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀਐਮ ਮੋਦੀ ਦੁਆਰਾ ਹਿਮਾਚਲ ਦੇ ਵਿਕਾਸ ਵਿੱਚ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ। ਜੈਰਾਮ ਠਾਕੁਰ ਨੇ ਉਮੀਦ ਜਤਾਈ ਕਿ ਭਾਜਪਾ ਹਿਮਾਚਲ ਪ੍ਰਦੇਸ਼ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਸਿਰਫ ਇਕ ਫੀਸਦੀ ਵੋਟ ਸ਼ੇਅਰ ਦਾ ਫਰਕ ਹੈ, ਜ਼ਿਆਦਾਤਰ ਸੀਟਾਂ ‘ਤੇ ਕਰੀਬੀ ਮੁਕਾਬਲਾ ਸੀ। ਕਾਂਗਰਸ ਨੂੰ ਬਹੁਮਤ ਮਿਲ ਗਿਆ ਹੈ, ਜਿਸ ਨੂੰ ਸੰਭਾਲਣਾ ਕਾਂਗਰਸ ਦਾ ਕੰਮ ਹੈ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵਿਧਾਨ ਸਭਾ ਚੋਣਾਂ ਵਿੱਚ ਹਾਰ ਸਵੀਕਾਰ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮੈਂ ਹੁਣ ਤੋਂ ਕੁਝ ਸਮੇਂ ਬਾਅਦ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦੇਵਾਂਗਾ।