ਲੁਧਿਆਣਾ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਦੇ ਹਾਲਾਤਾਂ ਨੂੰ ਵੇਖਦਿਆਂ ਹੋਇਆਂ ਪੰਜਾਬ ਦਾ ਹਿੰਦੂ ਵਰਗ ਆਪਣੇ ਆਪ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ.ਕੇਜਰੀਵਾਲ ਮੁਤਾਬਿਕ ਆਪਣੀ ਪੰਜਾਬ ਫੇਰੀ ਦੌਰਾਨ ਕਈ ਹਿੰਦੂਆਂ ਨੇ ਉਨ੍ਹਾਂ ਨੂੰ ਮਿਲ ਕੇ ਅਜਿਹਾ ਖਦਸ਼ਾ ਜਤਾਇਆ ਹੈ.ਕੇਜਰੀਵਾਲ ਨੇ ਪੰਜਾਬ ਦੇ ਹਿੰਦੂ ਵਰਗ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਭਰੋਸਾ ਬਨਾਉਣ ਦੀ ਅਪੀਲ ਕੀਤੀ ਹੈ.
ਕੇਜਰੀਵਾਲ ਨੇ ਕਿਹਾ ਕਿ ਬਾਰਡਰ ਪਾਰ ਤੋਂ ਹੋਣ ਵਾਲੀ ਹਰਕਤਾਂ ਅਤੇ ਪੰਜਾਬ ਦੇ ਅਮਦਰੁਨੀ ਹਾਲਾਤਾਂ ਨੂੰ ਨਜਿੱਠਣ ਲਈ ਲੋੜ ਪੈਣ ‘ਤੇ ਪੰਜਾਬ ਦੀ ‘ਆਪ’ ਸਰਕਾਰ ਕੇਂਦਰ ਸਰਕਾਰ ਤੋਂ ਵੀ ਮਦਦ ਲੇਣ ‘ਚ ਗੁਰੇਜ਼ ਨਹੀ ਕਰੇਗੀ.
ਓਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਜਰੀਵਾਲ ਦੇ ਬਿਆਨ ਨੂੰ ਬੇਤੁਕਾ ਦੱਸਿਆ ਹੈ.ਸੁਖਬੀਰ ਮੁਤਾਬਿਕ ਕੇਜਰੀਵਾਲ ਅਜਿਹੇ ਬਿਆਨ ਦੇ ਕੇ ਸੂਬੇ ਚ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ.ਸੁਖਬੀਰ ਮੁਤਾਬਿਕ ਪੰਜਾਬ ਚ ਹਿੰਦੂ,ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਤਮਾਮ ਲੋਕ ਸੁਰੱਖਿਅਤ ਹਨ.