Mississauga- ਮਿਸੀਸਾਗਾ ਵਿਖੇ ਇੱਕ ਵਾਹਨ ਦੀ ਲਪੇਟ ’ਚ ਆਉਣ ਕਾਰਨ ਸਾਈਕਲ ਸਵਾਰ ਇੱਕ ਔਰਤ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਬੁੱਧਵਾਰ ਸਵੇੇਰੇ ਕਰੀਬ ਪੰਜ ਵਜੇ ਸਟੀਲਜ਼ ਐਵੇਨਿਊ ਦੇ ਬਿਲਕੁਲ ਦੱਖਣ ਵੱਲ, ਥੈਮਸਗੇਟ ਡਰਾਈਵ ਦੇ ਨੇੜੇ ਏਅਰਪੋਰਟ ਰੋਡ ’ਤੇ ਵਾਪਰੇ ਹਾਦਸੇ ਬਾਰੇ ਜਾਣਕਾਰੀ ਮਿਲੀ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਐਮਰਜੈਂਸੀ ਅਮਲਾ ਮੌਕੇ ’ਤੇ ਪਹੁੰਚਿਆ ਤਾਂ ਉਨ੍ਹਾਂ ਨੂੰ ਉੱਥੇ ਇੱਕ ਔਰਤ ਮਿ੍ਰਤਕ ਹਾਲਤ ’ਚ ਮਿਲੀ। ਪੈਰਾਮੈਡਿਕਸ ਮੁਤਾਬਕ ਔਰਤ ਨੂੰ ਮੌਕੇ ’ਤੇ ਹੀ ਮਿ੍ਰਤਕ ਐਲਾਨ ਦਿੱਤਾ ਗਿਆ, ਕਿਉਂਕਿ ਉਸ ’ਚ ਜੀਵਨ ਦੇ ਕੋਈ ਸੰਕੇਤ ਨਹੀਂ ਸਨ।
ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਉਸ ਵਲੋਂ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਪੀੜਤ ਔਰਤ ਦੀ ਪਹਿਚਾਣ ਅਜੇ ਨਹੀਂ ਦੱਸੀ ਹੈ।
ਮਿਸੀਸਾਗਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ
