ਹਿਜ਼ਬੁਲ ਮੁਜਾਹਿਦੀਨ ਦਾ ਇਕ ਅੱਤਵਾਦੀ ਗ੍ਰਿਫਤਾਰ

ਜੰਮੂ : ਜੰਮੂ -ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਤੋਂ ਹਿਜ਼ਬੁਲ ਮੁਜਾਹਿਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅੱਤਵਾਦ ਦੇ ਰਸਤੇ ‘ਤੇ ਆਏ ਮੁਜ਼ਾਮਿਲ ਸ਼ਾਹ ਨੂੰ ਪੁਲਿਸ, ਫੌਜ ਅਤੇ ਸੀਆਰਪੀਐਫ ਦੇ ਸਾਂਝੇ ਆਪਰੇਸ਼ਨ ਵਿੱਚ ਪਾਟੀਮੁਹੱਲਾ ਪਾਲਮਰ ਦੇ ਕੁਲਨਾ ਜੰਗਲ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਇਕ ਗ੍ਰਨੇਡ, ਇਕ ਮੈਗਜ਼ੀਨ ਅਤੇ ਏਕੇ -47 ਰਾਈਫਲ ਦੇ 30 ਰੌਂਦ ਬਰਾਮਦ ਕੀਤੇ ਹਨ। ਅਧਿਕਾਰੀਆਂ ਅਨੁਸਾਰ, ਡੈਕਨ ਪੁਲਿਸ ਸਟੇਸ਼ਨ ਵਿਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਪੁਲਿਸ ਨੇ ਸ਼ੁੱਕਰਵਾਰ ਨੂੰ ਡੋਡਾ ਜ਼ਿਲ੍ਹੇ ਦੇ ਟਾਂਟਾ ਜੰਗਲ ਵਿਚ ਇਕ ਅੱਤਵਾਦੀ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇਕ ਵੱਡਾ ਭੰਡਾਰ ਬਰਾਮਦ ਕੀਤਾ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਹ ‘ਤੇ ਕਾਰਵਾਈ ਕਰਦਿਆਂ ਜੰਗਲ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦਾ ਇਕ ਜ਼ਖੀਰਾ ਜ਼ਬਤ ਕੀਤਾ।

ਡੋਡਾ ਦੇ ਇੰਚਾਰਜ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅਬਦੁਲ ਕਯੂਮ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਟਾਂਟਾ ਜੰਗਲ ਵਿਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਹਥਿਆਰਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ।

ਟੀਵੀ ਪੰਜਾਬ ਬਿਊਰੋ