ਚੰਡੀਗੜ੍ਹ – ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 23 ਮਈ ਨੂੰ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਮਨਾਉਣ ਤੇ ਸ਼ਰਧਾਂਜਲੀ ਭੇਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਹੁਕਮ ਮੁਤਾਬਕ 23 ਮਈ ਨੂੰ ਸਾਰੇ ਦਫਤਰ, ਬੋਰਡ, ਕਾਰਪੋਰੇਸ਼ਨ ਤੇ ਉਦਯੋਗਿਕ ਸੰਸਥਾਵਾਂ ਬੰਦ ਰਹਿਣਗੇ। ਇਸ ਦੇ ਨਾਲ ਹੀ ਜ਼ਰੂਰੀ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ‘ਚ 23 ਮਈ ਨੂੰ ਹੋਵੇਗੀ ਛੁੱਟੀ
