TV Punjab | Punjabi News Channel

ਨਾਮਜ਼ਦਗੀ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਬਸਪਾ ਉਮੀਦਵਾਰ ਨੇ ਛੱਡੀ ਪਾਰਟੀ, ‘ਆਪ’ ‘ਚ ਹੋਏ ਸ਼ਾਮਿਲ

Facebook
Twitter
WhatsApp
Copy Link

ਡੈਸਕ- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਾਕੇਸ਼ ਸੁਮਨ CM ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ ਨੂੰ ਬੇਹਤਰ ਬਣਾਕੇ ਬਹੁਤ ਵਧੀਆ ਕੰਮ ਕਰ ਰਹੀ ਹੈ। ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ ਜੋ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਕਰ ਰਹੀ ਹੈ। ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ।

Exit mobile version