ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਬਹੁਤ ਦੁਖੀ ਹਾਂ : ਤਿਵਾੜੀ

ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਬੜੀ ਮੁਸ਼ਕਿਲ ਨਾਲ ਸ਼ਾਂਤੀ ਲਿਆਂਦੀ ਗਈ ਸੀ।

ਅੱਤਵਾਦ ਨਾਲ ਲੜਨ ਤੋਂ ਬਾਅਦ ਪੰਜਾਬ ਵਿਚ ਸ਼ਾਂਤੀ ਲਿਆਉਣ ਲਈ 25000 ਤੋਂ ਵੱਧ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਵਿਚੋਂ ਬਹੁਤ ਸਾਰੇ ਕਾਂਗਰਸੀ ਸਨ। ਜ਼ਿਕਰਯੋਗ ਹੈ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਚੱਲ ਰਹੀ ਕਸਮਕਸ਼ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਦੇ ਬਾਵਜੂਦ ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ।

ਇਥੇ ਹੀ ਬਸ ਨਹੀਂ ਕਾਂਗਰਸ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ ਪਰ ਕੱਲ੍ਹ ਨਵਜੋਤ ਸਿੰਘ ਸਿੱਧੂ ਵੱਲੋਂ ਅਚਾਨਕ ਹੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਗਿਆ ।

ਟੀਵੀ ਪੰਜਾਬ ਬਿਊਰੋ