ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, IAS ਕੇਕੇ ਯਾਦਵ ਸੰਭਾਲਣਗੇ ਚਾਰਜ

ਡੈਸਕ- ਪੰਜਾਬ ਦੇ ਸੀਨੀਅਰ ਆਈ.ਏ.ਐਸ ਅਤੇ ਸਕੱਤਰ ਉਚੇਰੀ ਸਿੱਖਿਆ, ਪੰਜਾਬ ਕੇ.ਕੇ. ਯਾਦਵ ਪਟਿਆਲਾ ਯੂਨੀਵਰਸਿਟੀ ਦਾ ਚਾਰਜ ਸੰਭਾਲਣਗੇ। ਉਹ ਪ੍ਰੋ: ਅਰਵਿੰਦ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 25 ਅਪ੍ਰੈਲ, 2024 ਨੂੰ ਖ਼ਤਮ ਹੋਵੇਗਾ। ਪੰਜਾਬ ਰਾਜ ਭਵਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੇਕੇ ਯਾਦਵ 26 ਅਪ੍ਰੈਲ, 2024 ਨੂੰ ਵੀਸੀ ਵਜੋਂ ਵਾਧੂ ਚਾਰਜ ਸੰਭਾਲਣਗੇ। ।

ਸੂਬਾ ਸਰਕਾਰ ਨੇ ਪ੍ਰੋਫੈਸਰ ਅਰਵਿੰਦ ਦੇ ਕਾਰਜਕਾਲ ਵਿਚ ਕੋਈ ਵਾਧਾ ਨਹੀਂ ਕੀਤਾ ਹੈ। ਯਾਦਵ ਨੂੰ ਮੌਜੂਦਾ ਡਿਊਟੀ ਤੋਂ ਇਲਾਵਾ 26 ਅਪ੍ਰੈਲ ਤੋਂ ਤਿੰਨ ਮਹੀਨਿਆਂ ਲਈ ਚਾਰਜ ਦਿੱਤਾ ਗਿਆ ਹੈ. ਵਧੀਕ ਮੁੱਖ ਸਕੱਤਰ ਕੇ ਸਿਵਾ ਪ੍ਰਸਾਦ ਵੱਲੋਂ ਹਸਤਾਖਰ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ਪੰਜਾਬ ਦੇ ਗਵਰਨਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚਾਂਸਲਰ ਸਕੱਤਰ, ਉੱਚ ਸਿੱਖਿਆ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵੀਸੀ ਦਾ ਚਾਰਜ ਦੇਣ ਤੋਂ ਖੁਸ਼ ਹਨ।

ਇਸ ਮਹੀਨੇ ਦੇ ਸ਼ੁਰੂ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੀ ਫੈਕਲਟੀ ਭਰਤੀ ਪ੍ਰਕਿਰਿਆ ਬਾਰੇ ਉੱਚ ਸਿੱਖਿਆ ਵਿਭਾਗ ਤੋਂ ਰਿਪੋਰਟ ਮੰਗੀ ਸੀ। ਇਹ ਕਾਰਵਾਈ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਪੰਜਾਬ ਦੇ ਸੀਈਓ ਕੋਲ ਸ਼ਿਕਾਇਤ ਦਰਜ ਕਰਾਉਣ ਅਤੇ ਚੋਣ ਜ਼ਾਬਤੇ ਦੌਰਾਨ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ‘ਤੇ ਸਵਾਲ ਉਠਾਉਣ ਤੋਂ ਬਾਅਦ ਆਈ ਹੈ।