Site icon TV Punjab | Punjabi News Channel

ਜੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਭੁੱਖ ਹੜਤਾਲ ‘ਤੇ ਬੈਠਾਂਗਾ : ਸਿੱਧੂ

ਚੰਡੀਗੜ੍ਹ : ਕਾਂਗਰਸ ਦੇ ਤੇਜ਼ਤਰਾਰ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਸ਼ੁੱਕਰਵਾਰ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਅਤੇ ਉਹ ਜਾਂਚ ਵਿਚ ਸਹਿਯੋਗ ਨਹੀਂ ਦਿੰਦੇ ਤਾਂ ਮੈਂ ਭੁੱਖ ਹੜਤਾਲ ‘ਤੇ ਬੈਠਾਂਗਾ।

ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਲਖੀਮਪੁਰ ਖੇੜੀ ਵਿਚ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਹਨ। ਪਿਛਲੇ ਦਿਨੀਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਗਠਨ ਮੰਤਰੀ ਕੇਸੀ ਵੇਣੂਗੋਪਾਲ ਅਤੇ ਸਾਰੇ ਅਹੁਦੇਦਾਰ ਲਖੀਮਪੁਰ ਪਹੁੰਚੇ ਹੋਏ ਸਨ।

ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਸਮੇਤ ਸਾਰੇ ਨੇਤਾਵਾਂ ਨੂੰ ਲਖੀਮਪੁਰ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਜਿਸ ਕਾਰਨ ਸਾਰੇ ਨੇਤਾ ਲਖਨਊ ਏਅਰਪੋਰਟ ਦੇ ਅੰਦਰ ਧਰਨੇ ‘ਤੇ ਬੈਠ ਗਏ ਸਨ।

ਮਹੱਤਵਪੂਰਨ ਗੱਲ ਇਹ ਹੈ ਕਿ ਗਾਂਧੀ ਜਯੰਤੀ ਦੇ ਇੱਕ ਦਿਨ ਬਾਅਦ ਲਖੀਮਪੁਰ ਵਿਚ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਈ ਹਿੰਸਾ ਵਿਚ ਅੱਠ ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਵੀ ਇਸ ਮਾਮਲੇ ਨਾਲ ਜੁੜੇ ਕਈ ਵੀਡੀਓ ਸਾਹਮਣੇ ਆਏ। ਜਿਸ ਤੋਂ ਬਾਅਦ ਸਿਆਸਤ ਗਰਮਾ ਗਈ।

ਟੀਵੀ ਪੰਜਾਬ ਬਿਊਰੋ

Exit mobile version