ਡੈਸਕ- ਗੁਰਦਾਸਪੁਰ ਦੇ ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਆਰੋਪੀ ਨੂੰ ਸਰਕਾਰੀ ਬੇਲਦਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਬੇਲਦਾਰ ਨੇ ਮੁਲਜ਼ਮਾਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ।
ਮੁਲਜ਼ਮ ਪਿੰਡ ਕੋਟਲਾ ਬੱਜਾ ਸਿੰਘ ਦੀ ਕਸੂਰ ਬ੍ਰਾਂਚ ਨਹਿਰ ਨੇੜੇ ਮਾਈਨਿੰਗ ਕਰ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਅਪੀਲ ਵੀ ਕੀਤੀ ਹੈ।
ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਲੇਦਾਰ ਦਰਸ਼ਨ ਸਿੰਘ ਨੂੰ ਕੂਸਰ ਨਹਿਰ ਵਿੱਚ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਦੇਰ ਰਾਤ ਪਤਾ ਲੱਗਣ ਤੇ ਨਹਿਰੀ ਵਿਭਾਗ ਵਿੱਚ ਤਾਇਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਾਜਾਇਜ਼ ਮਾਈਨਿੰਗ ਕਰ ਰਹੀ ਇੱਕ ਟਰੈਕਟਰ ਟਰਾਲੀ ਨੂੰ ਰੋਕ ਕੇ ਮੁਲਜ਼ਮਾਂ ਨੂੰ ਰੈਸਟ ਹਾਊਸ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ।