ਅੰਮ੍ਰਿਤਸਰ: ਘਟਨਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਦੀ ਹੈ। 22 ਬਟਾਲੀਅਨ ਦੇ ਜਵਾਨ ਬੀਓਪੀ ਕੱਕੜ ਨੇੜੇ ਗਸ਼ਤ ‘ਤੇ ਸਨ। ਅੱਧੀ ਰਾਤ ਨੂੰ ਉਸ ਨੇ ਅਚਾਨਕ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਡਰੋਨ ਦਾ ਪਿੱਛਾ ਵੀ ਕੀਤਾ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ।
ਪਾਕਿਸਤਾਨ ਵਾਪਸ ਨਹੀਂ ਪਰਤਿਆ ਡਰੋਨ
ਬੀਐਸਐਫ ਜਵਾਨਾਂ ਨੇ ਦੱਸਿਆ ਕਿ ਜਿਸ ਡਰੋਨ ‘ਤੇ ਗੋਲੀਬਾਰੀ ਕੀਤੀ ਗਈ, ਉਹ ਪਾਕਿਸਤਾਨੀ ਸਰਹੱਦ ਵੱਲ ਵਾਪਸ ਨਹੀਂ ਪਰਤਿਆ । ਜਿਸ ਤੋਂ ਬਾਅਦ ਰਾਤ ਤੋਂ ਹੀ ਅੰਮ੍ਰਿਤਸਰ ਸਰਹੱਦ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ। ਅੱਜ ਸਵੇਰੇ ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਪਿੰਡ ਕੱਕੜ ਦੇ ਖੇਤ ਵਿੱਚੋਂ ਡਰੋਨ ਬਰਾਮਦ ਕੀਤਾ ਹੈ, ਇਸ ਦੇ ਨਾਲ ਹੀ ਪੰਜ ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ।