ਕੈਨੇਡਾ ਵਿਚ ਫਿਰ ਬਣੇਗੀ ਟਰੂਡੋ ਦੀ ਸਰਕਾਰ

ਟੋਰਾਂਟੋ : ਕੈਨੇਡਾ ਦੀਆਂ 44ਵੀਆਂ ਸੰਸਦੀ ਚੋਣਾਂ ਦੇ ਨਤੀਜੇ ਆ ਗਏ ਹਨ। ਕੈਨੇਡਾ ‘ਚ ਜਸਟਿਨ ਟਰੂਡੋ ਦੀ ਦੁਬਾਰਾ ਸਰਕਾਰ ਬਣੇਗੀ ਪਰ ਇਹ ਸਰਕਾਰ ਪਹਿਲਾਂ ਵਾਂਗ ਘੱਟ ਗਿਣਤੀ ਸਰਕਾਰ ਹੀ ਬਣੇਗੀ। ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ। ਭਾਵੇਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ਹੈ ਪਰ ਸੰਸਦ ਵਿਚ ਬਹੁਮਤ ਤੋਂ ਖੁੰਝ ਗਏ ਹਨ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਚੋਣਾਂ ਦਾ ਨਤੀਜਾ ਵੀ ਪਹਿਲਾਂ ਵਰਗਾ ਹੀ ਹੈ, ਸਗੋਂ ਪਹਿਲਾਂ ਨਾਲੋਂ ਇਕ ਸੀਟ ਘੱਟ ਹੀ ਮਿਲੀ ਹੈ। ਸਾਲ 2019 ਵਿਚ ਲਿਬਰਲ ਪਾਰਟੀ ਨੂੰ 157 ਸੀਟਾਂ ਮਿਲਿਆ ਸਨ। ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵਿਚ ਸਰਕਾਰ ਬਣਾਉਣ ਲਈ 170 ਸੀਟਾਂ ਦੀ ਲੋੜ ਹੁੰਦੀ ਹੈ।

ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜੇਤੂ
ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਜਾਰਜ ਚਾਹਲ ਨੇ ਜਿੱਤ ਪ੍ਰਾਪਤ ਕੀਤੀ ਹੈ।

ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜੇਤੂ
ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ।

ਟੀਵੀ ਪੰਜਾਬ ਬਿਊਰੋ