ਕੋਰੋਨਾ ਦੇ ਮਾਮਲਿਆਂ ‘ਚ ਉਤਰਾਅ-ਚੜ੍ਹਾਅ ਦਾ ਦੌਰ ਜਾਰੀ ਹੈ, ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਕਰੀਬ 16 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 20 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ (ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਨੀਵਾਰ ਸਵੇਰੇ 8 ਵਜੇ) ਵਿੱਚ 15 ਹਜ਼ਾਰ 940 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 91 ਹਜ਼ਾਰ 779 ਹੋ ਗਈ ਹੈ। ਇਸ ਤੋਂ ਇਲਾਵਾ ਰੋਜ਼ਾਨਾ ਸਕਾਰਾਤਮਕਤਾ ਦਰ ਵਿੱਚ ਵੀ ਵਾਧਾ ਹੋਇਆ ਹੈ। ਇਹ ਵਧ ਕੇ 4.39 ਫੀਸਦੀ ਹੋ ਗਿਆ ਹੈ।