ਭਾਰਤ ‘ਚ 5ਜੀ ਸੇਵਾ ਦਾ ਇੰਤਜ਼ਾਰ ਕਰ ਰਹੇ ਯੂਜ਼ਰਸ ਲਈ ਖੁਸ਼ਖਬਰੀ ਹੈ ਅਤੇ ਜਲਦ ਹੀ ਇਸ ਦਾ ਫਾਇਦਾ ਉਠਾਇਆ ਜਾ ਸਕਦਾ ਹੈ। ਦੂਰਸੰਚਾਰ ਵਿਭਾਗ ਨੇ ਹਾਲ ਹੀ ਵਿੱਚ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਦੇਸ਼ ਵਿੱਚ ਮਈ 2022 ਤੱਕ 5ਜੀ ਦਾ ਟ੍ਰਾਇਲ ਚੱਲੇਗਾ। ਤੁਹਾਨੂੰ ਦੱਸ ਦੇਈਏ ਕਿ ਇਹ ਟ੍ਰਾਇਲ ਪਿਛਲੇ ਦੋ ਸਾਲਾਂ ਤੋਂ ਚੱਲ ਰਿਹਾ ਹੈ, ਜੋ ਅਗਲੇ ਸਾਲ ਪੂਰਾ ਹੋ ਜਾਵੇਗਾ। ਦੇਸ਼ ਭਰ ਵਿੱਚ 5ਜੀ ਦੇ ਵਪਾਰਕ ਲਾਂਚ ਦੀ ਉਡੀਕ ਕੀਤੀ ਜਾ ਰਹੀ ਹੈ। ਹੁਣ ਦੂਰਸੰਚਾਰ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 5ਜੀ ਸੇਵਾ ਸਭ ਤੋਂ ਪਹਿਲਾਂ ਮੈਟਰੋ ਸ਼ਹਿਰਾਂ ਦੇ ਨਾਲ-ਨਾਲ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਜਾਵੇਗੀ। ਜੇਕਰ ਤੁਸੀਂ ਵੀ ਇਸ ਸੇਵਾ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਇੱਥੇ ਜਾਣੋ ਤੁਹਾਡੇ ਸ਼ਹਿਰ ਵਿੱਚ 5ਜੀ ਸੇਵਾ ਸ਼ੁਰੂ ਹੋਵੇਗੀ ਜਾਂ ਨਹੀਂ?
ਇਨ੍ਹਾਂ ਸ਼ਹਿਰਾਂ ‘ਚ 5ਜੀ ਸੇਵਾ ਸ਼ੁਰੂ ਕੀਤੀ ਜਾਵੇਗੀ
ਦੂਰਸੰਚਾਰ ਵਿਭਾਗ ਦੇ ਬਿਆਨ ਤੋਂ ਬਾਅਦ 5ਜੀ ਸੇਵਾ ਦੀ ਉਡੀਕ ਕਰ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਕਿਉਂਕਿ ਇਸ ਬਿਆਨ ‘ਚ ਸਪੱਸ਼ਟ ਕੀਤਾ ਗਿਆ ਹੈ ਕਿ 5ਜੀ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਦੱਸ ਦੇਈਏ ਕਿ ਇਹ ਸੇਵਾ ਮੈਟਰੋ ਅਤੇ ਵੱਡੇ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਜਾਵੇਗੀ। ਜਿਨ੍ਹਾਂ ਸ਼ਹਿਰਾਂ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਜਾਵੇਗੀ, ਉਨ੍ਹਾਂ ਵਿੱਚ ਗੁਰੂਗ੍ਰਾਮ, ਬੈਂਗਲੁਰੂ, ਮੁੰਬਈ, ਦਿੱਲੀ, ਅਹਿਮਦਾਬਾਦ, ਹੈਦਰਾਬਾਦ ਅਤੇ ਪੁਣੇ ਵਰਗੇ ਵੱਡੇ ਸ਼ਹਿਰ ਸ਼ਾਮਲ ਹਨ। ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਲਾਂਚ ਟਰਾਇਲ ਦੇ ਤੌਰ ‘ਤੇ ਨਹੀਂ ਕੀਤਾ ਜਾਵੇਗਾ, ਸਗੋਂ ਇਸ ਨੂੰ ਵਪਾਰਕ ਤੌਰ ‘ਤੇ ਲਾਂਚ ਕੀਤਾ ਜਾਵੇਗਾ।