ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌ.ਤ

ਡੈਸਕ- ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਕੈਨ ਵਾਲਾ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿੰਡ ਦੇ ਨੌਜਵਾਨ ਹੜ੍ਹ ਪੀੜਤਾਂ ਲਈ ਪਾਣੀ, ਬਰੈਡ ,ਬਿਸਕੁਟ ਤੋਂ ਇਲਾਵਾ ਪਸ਼ੂਆਂ ਲਈ ਹਰੇ ਚਾਰੇ ਆਦਿ ਦੀਆਂ 2 ਟਰਾਲੀਆਂ ਲੈ ਕੇ ਗਏ ਸਨ।

ਇਹ ਹਾਦਸਾ ਜ਼ਿਲ੍ਹਾ ਸਿਰਸਾ ਦੇ ਪਿੰਡ ਪਨਿਹਾਰਾ ਵਿਖੇ ਵਾਪਰਿਆ। ਜਦੋਂ ਇਹ ਨੌਜਵਾਨ ਹੜ੍ਹ ਪੀੜਤਾਂ ਤਕ ਮਦਦ ਪਹੁੰਚਾ ਕੇ ਪਿੰਡ ਪਨਿਹਾਰਾ ਤੋਂ ਵਾਪਸ ਆ ਰਹੇ ਸਨ ਤਾਂ ਰਾਸਤੇ ਵਿਚ 22 ਸਾਲ ਨੌਜਵਾਨ ਬੂਟਾ ਸਿੰਘ ਪੁੱਤਰ ਹਰਜਿੰਦਰ ਸਿੰਘ ਦਾ ਟਰਾਲੀ ਤੋਂ ਪੈਰ ਫਿਸਲ ਗਿਆ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਨੌਜਵਾਨਾਂ ਨੇ ਉਸ ਨੂੰ ਤੁਰਤ ਸਿਰਸਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਵੀਜ਼ਾ ਆਇਆ ਹੋਇਆ ਸੀ ਅਤੇ ਉਸ ਨੇ ਕੁੱਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ। ਪਿੰਡ ਵਾਸੀਆਂ ਨੇ ਦਸਿਆ ਕਿ ਇਹ ਨੌਜਵਾਨ ਕਈ ਦਿਨਾਂ ਤੋਂ ਹੜ੍ਹ ਪੀੜਤਾਂ ਲਈ ਜ਼ਰੂਰ ਪਹੁੰਚਾਉਣ ਦਾ ਕੰਮ ਕਰ ਰਹੇ ਸਨ। ਨੌਜਵਾਨ ਦੀ ਮੌਤ ’ਤੇ ਕਿਸਾਨ ਆਗੂ ਗੁਣਵੰਤ ਸਿੰਘ ਪੰਜਾਵਾਂ, ਜਗਜੀਤ ਸਿੰਘ ਸੰਧੂ , ਨਿਰਮਲ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪ੍ਰਵਾਰ ਨੂੰ ਆਰਥਕ ਮਦਦ ਦੇਣ ਦੀ ਮੰਗ ਕੀਤੀ ਹੈ।