Site icon TV Punjab | Punjabi News Channel

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ, ਲੋਕ ਸ਼ਾਂਤੀ ਬਣਾਈ ਰੱਖਣ: ਸਪੀਕਰ ਕੁਲਤਾਰ ਸੰਧਵਾਂ

ਚੰਡੀਗੜ੍ਹ: ਅੰਮ੍ਰਿਤਸਰ ਨੇੜੇ ਵਾਪਰੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਪੀਕਰ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ, ਇਸ ਤਰ੍ਹਾਂ ਦੁਨੀਆਂ ਭਰ ਤੋਂ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਡਰਾਉਣ ਦੀ ਸਾਜ਼ਿਸ਼ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਰੋਧੀ ਅਨਸਰਾਂ ਦੀਆਂ ਅਜਿਹੀਆਂ ਨਾਪਾਕ ਗਤੀਵਿਧੀਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਸਪੀਕਰ ਨੇ ਪੁਲਿਸ ਨੂੰ ਇਨ੍ਹਾਂ ਘਟਨਾਵਾਂ ਦੇ ਮਾਸਟਰਮਾਈਂਡ ਸਮੇਤ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕਰਨ ਲਈ ਕਿਹਾ।

Exit mobile version