Site icon TV Punjab | Punjabi News Channel

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਦਾ ਦੋਸ਼ੀ ਗ੍ਰਿਫ਼ਤਾਰ

ਡੈਸਕ- ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਵੀਰਵਾਰ ਨੂੰ ਵੱਡੀ ਸਫ਼ਲਤਾ ਮਿਲੀ ਹੈ। NIA ਨੇ ਸਾਲ 2023 ‘ਚ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਿੰਸਕ ਹਮਲੇ ਦੇ ਮੁੱਖ ਦੋਸ਼ੀ ਇੰਦਰਪਾਲ ਸਿੰਘ ਗਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਾਊਂਸਲੋ ਦੇ ਰਹਿਣ ਵਾਲੇ ਇੰਦਰਪਾਲ ਸਿੰਘ ਗਾਬਾ ‘ਤੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਹਿੰਸਕ ਹਮਲੇ ਕਰਨ ਦਾ ਦੋਸ਼ ਹੈ। ਇੰਦਰਪਾਲ ਸਿੰਘ ਗਾਬਾ ਨੂੰ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਤੋਂ ਬਾਅਦ ਪ੍ਰਦਰਸ਼ਨਾਂ ਦੌਰਾਨ ਗੈਰ-ਕਾਨੂੰਨੀ ਕਾਰਵਾਈਆਂ ਨਾਲ ਸਬੰਧਤ ਕੇਸ 2023 ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਐਨਆਈਏ ਦੀ ਹੁਣ ਤੱਕ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਲੰਡਨ ਵਿੱਚ ਪਿਛਲੇ ਸਾਲ 19 ਮਾਰਚ ਅਤੇ 22 ਮਾਰਚ 2023 ਨੂੰ ਵਾਪਰੀਆਂ ਘਟਨਾਵਾਂ ਨਾ ਸਿਰਫ਼ ਭਾਰਤੀ ਮਿਸ਼ਨਾਂ ਉੱਤੇ ਸਗੋਂ ਇਸ ਦੇ ਅਧਿਕਾਰੀਆਂ ਉੱਤੇ ਵੀ ਹਮਲੇ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਦੱਸ ਦਈਏ ਕਿ 22 ਮਾਰਚ 2023 ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਤਿਰੰਗਾ ਉਤਾਰ ਦਿੱਤਾ ਸੀ।

ਹਾਲਾਂਕਿ ਭਾਰਤੀ ਕੂਟਨੀਤਕ ਭਾਰਤੀ ਹਾਈ ਕਮਿਸ਼ਨ ‘ਤੇ ਵੱਡਾ ਤਿਰੰਗਾ ਲਹਿਰਾਉਣ ‘ਚ ਸਫ]ਲ ਰਹੇ। ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀਆਂ ਅਤੇ ਖਾਲਿਸਤਾਨੀ ਸਮਰਥਕਾਂ ਨੇ ਪੁਲਿਸ ਦੀ ਕਾਰਵਾਈ ਦੇ ਵਿਰੋਧ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਇਸ ਸਬੰਧੀ ਕੈਨੇਡਾ ਵਿੱਚ ਵੀ ਪ੍ਰਦਰਸ਼ਨ ਹੋਏ ਸੀ।

Exit mobile version