CWC 2023: ਭਾਰਤ ਸ਼ਾਨ ਨਾਲ ਪੁੱਜਿਆ ਫਾਈਨਲ ‘ਚ, 19 ਨੂੰ ਹੋਵੇਗਾ ਮਹਾਮੁਕਾਬਲਾ

ਡੈਸਕ- ਭਾਰਤ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਵਰਲਡ ਕੱਪ ਦੇ ਫਾਈਨਲ ਵਿਚ ਪਹੁੰਚੀ ਹੈ। ਮੈਚ ਵਿਚ ਰੋਹਿਤ ਸ਼ਰਮਾ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਲਾ ਲਿਆ ਤੇ 4 ਵਿਕਟਾਂ ਗੁਆ ਕੇ 397 ਦੌੜਾਂ ਦਾ ਵੱਡਾ ਸਕੋਰ ਬਣਾਇਆ। ਟੀਮ ਲਈ ਵਿਰਾਟ ਕੋਹਲੀ ਸਭ ਤੋਂ ਜ਼ਿਆਦਾ 117 ਦੌੜਾਂ ਦੀ ਪਾਰੀ ਖੇਡੀ ਜਦੋਂ ਕਿ ਸ਼੍ਰੇਅਸ ਅਈਅਰ ਨੇ 105 ਦੌੜਾਂ ਬਣਾਈਆਂ।

ਸ਼ੁਭਮਨ ਗਿਲ 80 ਤੇ ਕੇ ਐੱਲ ਰਾਹੁਲ 39 ਦੌੜਾਂ ਬਣਾ ਕੇ ਨਾਟਆਊਟ ਰਹੇ। ਰੋਹਿਤ ਸ਼ਰਮਾ ਨੇ 47 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਕੀਵੀ ਟੀਮ ਲਈ ਟਿਮ ਸਾਊਦੀ ਨੇ 3 ਵਿਕਟਾਂ ਲਈਆਂ। ਦੂਜੇ ਪਾਸੇ 398 ਦੌੜਾਂ ਦੇ ਟਾਰਗੈੱਟ ਦੇ ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ 327 ਦੌੜਾਂ ਹੀ ਬਣਾ ਸਕੀ ਤੇ 70 ਦੌੜਾਂ ਨਾਲ ਮੈਚ ਗੁਆ ਦਿੱਤਾ।

ਨਿਊਜ਼ੀਲੈਂਡ ਲਈ ਡੇਰੇਲ ਮਿਚੇਲ ਨੇ 134 ਦੌੜਾਂ ਦੀ ਪਾਰੀ ਖੇਡੀ। ਜਦੋਂ ਕਿ ਕਪਤਾਨ ਕੇਨ ਵਿਲੀਅਮਸਨ ਨੇ 69 ਅਤੇ ਗਲੇਨ 69 ਤੇ ਗਲੇਨ ਫਿਲਿਪਸ ਨੇ 41 ਦੌੜਾਂ ਬਣਾਈਆਂ। ਭਾਰਤੀ ਟੀਮ ਲਈ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਸਭ ਤੋਂ ਵੱਧ 7 ਵਿਕਟਾਂ ਲਈਆਂ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਨਿਊਜ਼ੀਲੈਂਡ ਤੋਂ 2019 ਮੈਨਚੈਸਟਰ ਦਾ ਬਦਲਿਆ ਵੀ ਲੈ ਲਿਆ ਹੈ। ਦਰਅਸਲ ਉਦੋਂ ਵਰਲਡ ਕੱਪ ਦੇ ਸੈਮੀਫਾਈਨਲ ਵਿਚ ਕੀਵੀ ਟੀਮ ਦੇ ਹੱਥੋਂ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੂੰ ਹਾਰ ਮਿਲੀ ਸੀ। ਹੁਣ ਰੋਹਿਤ ਸ਼ਰਮਾ ਨੇ ਉਸ ਹਾਰ ਦਾ ਬਦਲਾ ਲਿਆ ਹੈ।