ਗੁਰਪਤਵੰਤ ਪੰਨੂ ਮਾਮਲੇ ‘ਤੇ ਬੋਲਿਆ ਭਾਰਤ, ਜਾਂਚ ਦੀ ਗੰਭੀਰਤਾਂ ਤੋਂ ਸੰਤੁਸ਼ਟ ਅਮਰੀਕਾ

ਡੈਸਕ- ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਮਾਮਲੇ ਦੀ ਜਾਂਚ ‘ਤੇ ਭਾਰਤ ਨੇ ਕਿਹਾ ਹੈ ਕਿ ਅਮਰੀਕਾ ਵੱਲੋਂ ਦਿੱਤੀ ਗਈ ਸੂਚਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਜਾਣਕਾਰੀ ਦਿੱਤੀ। ਜੈਸਵਾਲ ਨੇ ਕਿਹਾ ਕਿ ਇਸ ਸਾਜ਼ਿਸ਼ ਵਿਚ ਕਥਿਤ ਤੌਰ ‘ਤੇ ਸ਼ਾਮਲ ਵਿਅਕਤੀ ਹੁਣ ਭਾਰਤ ਸਰਕਾਰ ਦਾ ਕਰਮਚਾਰੀ ਨਹੀਂ ਰਿਹਾ। ਅਮਰੀਕਾ ਨੇ ਵੀ ਇਸ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਭਾਰਤ ਦੀ ਜਾਂਚ ਤੋਂ ਸੰਤੁਸ਼ਟ ਜਾਪਦਾ ਹੈ।

ਹਾਲ ਹੀ ਵਿੱਚ ਭਾਰਤੀ ਅਧਿਕਾਰੀਆਂ ਨੇ ਵਾਸ਼ਿੰਗਟਨ ਵਿੱਚ ਵਿਦੇਸ਼ ਵਿਭਾਗ ਅਤੇ ਨਿਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕਮੇਟੀ ਦੇ ਦੋ ਮੈਂਬਰਾਂ ਨੇ ਅਮਰੀਕਾ ਜਾ ਕੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਦਰਅਸਲ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ਾਂ ਤੋਂ ਬਾਅਦ ਭਾਰਤ ਨੇ ਅਮਰੀਕਾ ਵੱਲੋਂ ਦਿੱਤੀ ਗਈ ਜਾਣਕਾਰੀ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਸੀ।

ਅਮਰੀਕਾ ਭਾਰਤ ਦੀ ਜਾਂਚ ਤੋਂ ਸੰਤੁਸ਼ਟ
ਹਾਲ ਹੀ ਵਿੱਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਦੇ ਸਬੰਧ ਵਿੱਚ ਕਿਹਾ ਸੀ ਕਿ ਅਸੀਂ ਸਹਿਯੋਗ ਦੀ ਸ਼ਲਾਘਾ ਕਰਦੇ ਹਾਂ ਅਤੇ ਅਸੀਂ ਭਾਰਤ ਦੀ ਜਾਂਚ ਤੋਂ ਸੰਤੁਸ਼ਟ ਹਾਂ। ਅਸੀਂ ਇਸ ਸਾਜ਼ਿਸ਼ ਨਾਲ ਸਬੰਧਤ ਜਾਂਚ ਬਾਰੇ ਸਾਨੂੰ ਅਪਡੇਟ ਕਰਨ ਲਈ ਭਾਰਤ ਦੀ ਸ਼ਲਾਘਾ ਕਰਦੇ ਹਾਂ ਕਿਉਂਕਿ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਵੀ ਅਪਡੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਨਿਆਂ ਵਿਭਾਗ ਦੇ ਮੁਕੱਦਮੇ ਵਿੱਚ ਨਾਮਜ਼ਦ ਅਧਿਕਾਰੀ ਹੁਣ ਭਾਰਤ ਸਰਕਾਰ ਦਾ ਮੁਲਾਜ਼ਮ ਨਹੀਂ ਰਿਹਾ।