ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ ‘ਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਦੀ ਪਹਿਲੀ ਪਾਰੀ ‘ਚ ਭਾਰਤ ਨੂੰ 202 ਦੌੜਾਂ ‘ਤੇ ਆਊਟ ਕਰਨ ਤੋਂ ਬਾਅਦ ਦੱਖਣੀ ਅਫਰੀਕਾ ਨੇ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ 18 ਓਵਰਾਂ ‘ਚ ਇਕ ਵਿਕਟ ਦੇ ਨੁਕਸਾਨ ‘ਤੇ 35 ਦੌੜਾਂ ਬਣਾ ਲਈਆਂ ਹਨ।
ਅਫਰੀਕੀ ਕਪਤਾਨ ਡੀਨ ਐਲਗਰ (11) ਅਤੇ ਕੀਗਨ ਪੀਟਰਸਨ (14) ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ। ਟੀਮ ਅਜੇ ਵੀ ਭਾਰਤ ਤੋਂ 167 ਦੌੜਾਂ ਪਿੱਛੇ ਹੈ। ਭਾਰਤ ਦੀਆਂ ਦੌੜਾਂ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਦੀ ਟੀਮ ਦੀ ਸ਼ੁਰੂਆਤ ਇਕ ਵਾਰ ਫਿਰ ਖਰਾਬ ਰਹੀ, ਕਿਉਂਕਿ ਮੁਹੰਮਦ ਸ਼ਮੀ ਨੇ ਏਡਨ ਮਾਰਕਰਮ ਨੂੰ ਆਊਟ ਕਰਕੇ ਭਾਰਤ ਨੂੰ ਸ਼ੁਰੂਆਤੀ ਸਫਲਤਾ ਦਿਵਾਈ। ਇਸ ਤੋਂ ਬਾਅਦ ਕਪਤਾਨ ਐਲਗਰ ਅਤੇ ਪੀਟਰਸਨ ਭਾਰਤੀ ਤੇਜ਼ ਗੇਂਦਬਾਜ਼ਾਂ ਦੇ ਸਾਹਮਣੇ ਸੰਘਰਸ਼ ਕਰਦੇ ਨਜ਼ਰ ਆਏ।
ਪਰ ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤੀ ਗੇਂਦਬਾਜ਼ ਹੋਰ ਕੋਈ ਵਿਕਟ ਨਹੀਂ ਲੈ ਸਕੇ ਅਤੇ ਅਫਰੀਕੀ ਟੀਮ ਨੇ 18 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ’ਤੇ 35 ਦੌੜਾਂ ਬਣਾ ਲਈਆਂ। ਅਫਰੀਕੀ ਕਪਤਾਨ ਡੀਨ ਐਲਗਰ (11) ਅਤੇ ਕੀਗਨ ਪੀਟਰਸਨ (14) ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ।
ਦੱਖਣੀ ਅਫਰੀਕਾ ਪਲੇਇੰਗ ਇਲੈਵਨ: ਡੀਨ ਐਲਗਰ, ਏਡਨ ਮਾਰਕਰਮ, ਕੀਗਨ ਪੀਟਰਸਨ, ਰਾਸੀ ਵੈਨ ਡੇਰ ਡੁਸਨ, ਟੇਂਬਾ ਬਾਵੁਮਾ, ਕਾਇਲ ਵਰਨੇ (ਵਿਕੇਟ, ਮਾਰਕੋ ਜੇਨਸਨ, ਕਾਗਿਸੋ ਰਬਾਡਾ, ਕੇਸ਼ਵ ਮਹਾਰਾਜ, ਡੁਆਨੇ ਓਲੀਵੀਅਰ, ਲੁੰਗੀ ਨਗਿਡੀ।
ਭਾਰਤ ਦੀ ਪਲੇਇੰਗ ਇਲੈਵਨ: ਕੇਐਲ ਰਾਹੁਲ (ਕਪਤਾਨ), ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਣੇ, ਹਨੁਮਾ ਵਿਹਾਰੀ, ਰਿਸ਼ਭ ਪੰਤ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।