ਮਹਿੰਗਾਈ ਦੀ ਮਾਰ ਆਮ ਜਨਤਾ ‘ਤੇ, Indian Oil ਨੇ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਕੀਤਾ

ਦੇਸ਼ ਵਿੱਚ ਦਿਨੋ-ਦਿਨ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਧਦੀਆਂ ਹੀ ਜਾ ਰਹੀਆਂ ਹਨ, ਜਿਸ ਕਾਰਨ ਆਮ ਲੋਕ ਬਹੁਤ ਪ੍ਰੇਸ਼ਾਨ ਹਨ। ਇਸ ਦੌਰਾਨ ਅੱਜ ਤੇਲ ਕੰਪਨੀਆਂ ਨੇ ਐਲਪੀਜੀ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕਰ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਹੋਰ ਦਬਾਅ ਪੈ ਗਿਆ ਹੈ। 14.2 ਕਿਲੋ ਦਾ ਘਰੇਲੂ ਐਲਪੀਜੀ ਸਿਲੰਡਰ ਹੁਣ 1,053 ਰੁਪਏ ਵਿੱਚ ਮਿਲੇਗਾ।

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਰੀਬ 170 ਰੁਪਏ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਵਪਾਰੀਆਂ ਲਈ ਰਾਹਤ ਦੀ ਗੱਲ ਇਹ ਹੈ ਕਿ ਇਸ ਸਾਲ 19 ਕਿਲੋ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਹੇਠਾਂ ਆਈਆਂ ਹਨ।