ਭਾਰਤ ਦੇ ਓਲੰਪਿਕ ਸੋਨ ਤਗਮਾ ਜੇਤੂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਸ਼ੁੱਕਰਵਾਰ ਨੂੰ ਇੱਥੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੇ ਐਥਲੀਟ ਕਮਿਸ਼ਨ ਦੇ ਦੂਜੇ ਉਪ-ਚੇਅਰਮੈਨ ਚੁਣੇ ਜਾਣ ਦੇ ਨਾਲ ਆਪਣੇ ਸ਼ਾਨਦਾਰ ਕਰੀਅਰ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਭਾਰਤ ਦੇ ਪਹਿਲੇ ਵਿਅਕਤੀਗਤ ਓਲੰਪਿਕ ਸੋਨ ਤਮਗਾ ਜੇਤੂ ਬਿੰਦਰਾ ਨੂੰ 2018 ਵਿੱਚ ਐਥਲੀਟ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ।
ਇਸ ਵੱਕਾਰੀ ਅਹੁਦੇ ਲਈ ਚੁਣੇ ਜਾਣ ਤੋਂ ਤੁਰੰਤ ਬਾਅਦ ਬਿੰਦਰਾ ਨੇ ‘ਐਕਸ’ ‘ਤੇ ਲਿਖਿਆ ਕਿ ਉਹ ਆਈਓਸੀ ਐਥਲੀਟ ਕਮਿਸ਼ਨ ਦੇ ਦੂਜੇ ਉਪ ਪ੍ਰਧਾਨ ਵਜੋਂ ਚੁਣੇ ਜਾਣ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਮੈਂ ਦੁਨੀਆ ਭਰ ਦੇ ਖਿਡਾਰੀਆਂ ਦੇ ਸਰਵੋਤਮ ਹਿੱਤਾਂ ਵਿੱਚ ਕੰਮ ਕਰਨ ਅਤੇ ਉਨ੍ਹਾਂ ਦੀ ਆਵਾਜ਼ ਸੁਣਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।
2008 ਬੀਜਿੰਗ ਓਲੰਪਿਕ ਵਿੱਚ 10 ਮੀਟਰ ਏਅਰ ਰਾਈਫਲ ਸੋਨ ਤਮਗਾ ਜੇਤੂ ਬਿੰਦਰਾ ਨੇ ਪੰਜ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਹੈ, ਆਈਓਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੈਰਿਸ ਓਲੰਪਿਕ 2024 ਵਿੱਚ ਅਥਲੀਟਾਂ ਵੱਲੋਂ ਆਈਓਸੀ ਅਥਲੀਟ ਕਮਿਸ਼ਨ ਲਈ ਚਾਰ ਨਵੇਂ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਨਵਾਂ ਕਮਿਸ਼ਨ ਬਣਾਇਆ ਗਿਆ ਸੀ। ਅੱਜ ਪਹਿਲੀ ਵਾਰ ਇਸ ਦੇ ਪ੍ਰਧਾਨ ਅਤੇ ਮੀਤ ਪ੍ਰਧਾਨਾਂ ਦੀ ਚੋਣ ਲਈ ਮੀਟਿੰਗ ਹੋਈ।
Honored to be elected as the Second Vice Chair of the IOC Athletes' Commission. I’m committed to serving in the best interests of athletes worldwide and ensuring their voices are heard. @Athlete365 https://t.co/AoE6uvvKkp
— Abhinav A. Bindra OLY (@Abhinav_Bindra) August 9, 2024
ਅਭਿਨਵ ਬਿੰਦਰਾ ਭਾਰਤ ਲਈ ਓਲੰਪਿਕ ਵਿੱਚ ਗੋਲਡ ਮੈਡਲ ਜਿੱਤਣ ਵਾਲਾ ਪਹਿਲਾ ਖਿਡਾਰੀ ਹੈ। ਅਭਿਨਵ ਨੇ ਭਾਰਤ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਦੇ ਅਨੁਭਵੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਅੰਦੋਲਨ ਵਿੱਚ ਸ਼ਾਨਦਾਰ ਯੋਗਦਾਨ ਲਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਵੱਲੋਂ ਇਹ ਸਨਮਾਨ ਓਲੰਪਿਕ ਦੇ ਸਮਾਪਤੀ ਦਿਨ ਤੋਂ ਇੱਕ ਦਿਨ ਪਹਿਲਾਂ ਦਿੱਤਾ ਜਾਵੇਗਾ।