ਕਰਨਾਲ ‘ਚ ਇਕ ਵਾਰ ਫਿਰ ਇੰਟਰਨੈੱਟ ਬੰਦ

ਕਰਨਾਲ : ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਭਾਜਪਾ ਸਰਕਾਰ ਵਲੋਂ ਕਰਨਾਲ ਵਿਚ ਕਿਸਾਨਾਂ ਦੇ ਅੰਦੋਲਨ ਨੂੰ ਮੁੱਖ ਰੱਖਦੇ ਹੋਏ ਇਕ ਵਾਰ ਫਿਰ ਜ਼ਿਲ੍ਹੇ ਦੀ ਮੋਬਾਈਲ ਇੰਟਰਨੈੱਟ ਅਤੇ ਐਸ.ਐਮ.ਐਸ. ਸੇਵਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਰਾਤ 11.59 ਮਿੰਟ ਤੱਕ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਕਰਨਾਲ ਵਿਚ 7 ਸਤੰਬਰ ਤੋਂ ਸ਼ੁਰੂ ਹੋਈ ਕਿਸਾਨਾਂ ਦੀ ਮਹਾਪੰਚਾਇਤ ਨੇ ਦਿੱਲੀ ਦੇ ਬਾਰਡਰਾਂ ਵਰਗੇ ਧਰਨੇ ਦਾ ਰੂਪ ਧਾਰ ਲਿਆ ਹੈ। ਕਿਸਾਨ ਆਗੂਆਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰ ਕੇ ਬੈਠੇ ਹੋਏ ਹਨ। ਲਗਾਤਾਰ ਹੋਰ ਕਿਸਾਨ ਵੀ ਧਰਨੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ ਤੇ ਸੰਗਤ ਵੱਲੋਂ ਲੰਗਰ ਤੇ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਟੀਵੀ ਪੰਜਾਬ ਬਿਊਰੋ