ਤਹਿਰਾਨ : ਈਰਾਨ ਦੇ ਰਾਸ਼ਟਰਪਤੀ ਨੇ ਅਫਗਾਨਿਸਤਾਨ ਵਿੱਚ ਛੇਤੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਦੇਸ਼ ਦਾ ਭਵਿੱਖ ਤੈਅ ਕੀਤਾ ਜਾ ਸਕੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਅਫਗਾਨਿਸਤਾਨ ਵਿਚ ਸ਼ਾਂਤੀ ਬਹਾਲ ਹੋ ਜਾਵੇਗੀ। ਇਕ ਸਰਕਾਰੀ ਟੈਲੀਵਿਜ਼ਨ ਚੈਨਲ ਨਾਲ ਗੱਲਬਾਤ ਕਰਦਿਆਂ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੇ ਕਿਹਾ ਕਿ ਅਫਗਾਨ ਲੋਕਾਂ ਨੂੰ ਆਪਣੀ ਸਰਕਾਰ ਬਣਾਉਣ ਲਈ ਜਿੰਨੀ ਜਲਦੀ ਹੋ ਸਕੇ ਵੋਟ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਹੋਣੀ ਚਾਹੀਦੀ ਹੈ ਜੋ ਲੋਕਾਂ ਦੇ ਵੋਟਾਂ ਦੁਆਰਾ ਚੁਣੀ ਗਈ ਹੋਵੇ ਅਤੇ ਲੋਕਾਂ ਦੀ ਹੋਵੇ। ਰਾਇਸੀ ਨੇ ਕਿਹਾ ਕਿ ਇਸਲਾਮਿਕ ਗਣਰਾਜ ਹਮੇਸ਼ਾ ਅਫਗਾਨਿਸਤਾਨ ਵਿਚ ਸ਼ਾਂਤੀ ਚਾਹੁੰਦਾ ਹੈ, ਖੂਨ -ਖਰਾਬੇ ਅਤੇ ਅਜ਼ੀਜ਼ਾਂ ਦੇ ਕਤਲ ਨੂੰ ਰੋਕਣ ਲਈ ਪ੍ਰਾਰਥਨਾ ਕਰਦਾ ਹੈ। ਉਨ੍ਹਾਂ ਲੋਕਾਂ ਦੀ ਇੱਛਾ ਅਨੁਸਾਰ ਪ੍ਰਭੂਸੱਤਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਅਫਗਾਨ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਦਾ ਸਮਰਥਨ ਕਰਨਗੇ।
ਟੀਵੀ ਪੰਜਾਬ ਬਿਊਰੋ