ਡੈਸਕ- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ। ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ ਇੱਕ ਸਾਲ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਹੁਣ ਉਨ੍ਹਾਂ ਨੇ AAP ਦਾ ਪੱਲਾ ਛੱਡ ਕੇ BJP ਜੁਆਇਨ ਕਰ ਲਿਆ ਹੈ।
AAP ਨੂੰ ਵੱਡਾ ਝਟਕਾ ! ਸਾਬਕਾ MLA ਜਗਬੀਰ ਸਿੰਘ ਬਰਾੜ BJP ‘ਚ ਹੋਏ ਸ਼ਾਮਿਲ
