ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕਰੇਗੀ ਜਲੰਧਰ ਪੁਲਿਸ,ਮਿਲਿਆ ਟਰਾਂਜ਼ਿਟ ਰਿਮਾਂਡ

ਮੁਹਾਲੀ : ਸਟੇਟ ਕ੍ਰਾਈਮ ਸੈੱਲ ਮੁਹਾਲੀ ਨੇ ਸ਼ਨਿਚਰਵਾਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ ‘ਚ ਪੇਸ਼ ਕੀਤਾ। ਕ੍ਰਾਈਮ ਸੈੱਲ ਨੇ ਫਿਰੌਤੀ ਮੰਗਣ ਤੇ ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ ‘ਚ ਆਖਰੀ ਰਿਮਾਂਡ ਖਤਮ ਹੋਣ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁੜ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਗੈਂਗਸਟਰ ਭਗਵਾਨਪੁਰੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਉੱਥੇ ਹੀ, ਜਲੰਧਰ ਪੁਲਿਸ ਵੀ ਅੱਜ ਮੋਹਾਲੀ ਅਦਾਲਤ ਪਹੁੰਚੀ, ਜਿਨ੍ਹਾਂ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਗੈਂਗਸਟਰ ਜੱਗੂ ਨੂੰ 2004 ‘ਚ ਭੋਗਪੁਰ ‘ਚ ਦਰਜ ਹੋਏ ਅਸਲਾ ਐਕਟ ਦੇ ਮਾਮਲੇ ‘ਚ ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਿਸ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਅਦਾਲਤ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਨੇ ਡੌਗ ਸਕੁਐਡ ਦੀ ਟੀਮ ਨਾਲ ਅਦਾਲਤ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਦੱਸ ਦੇਈਏ ਕਿ ਇਸ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਕਰਮਵੀਰ ਸਿੰਘ, ਪਤਵਿੰਦਰ ਸਿੰਘ ਉਰਫ ਗੋਲਡੀ, ਪਤਵੀਰ ਵੜਿੰਗ, ਰਾਜਵੀਰ ਸਿੰਘ, ਯਾਦਵਿੰਦਰ ਸਿੰਘ, ਬਲਦੇਵ ਚੌਧਰੀ, ਗੁਰਵਿੰਦਰ ਪਾਲ ਸਿੰਘ ਸਮੇਤ ਸਟੇਟ ਕ੍ਰਾਈਮ ਸੈੱਲ ਵਿੱਚ ਧਾਰਾ 384, 465 ਆਈ. ਮੋਹਾਲੀ ਥਾਣੇ ਦੀ ਪੁਲਿਸ ਨੇ ਪਾਸਪੋਰਟ ਐਕਟ ਦੀ ਧਾਰਾ 466, 467, 120ਬੀ ਅਤੇ ਧਾਰਾ 12 ਤਹਿਤ ਮਾਮਲਾ ਕੀਤਾ ਹੈ।