Site icon TV Punjab | Punjabi News Channel

ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ‘ਆਪ’ ‘ਚ ਸ਼ਾਮਿਲ

ਟੀਵੀ ਪੰਜਾਬ ਬਿਊਰੋ– ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਖੀਰਨੀਆ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ।
ਗੌਰਤਲਬ ਹੈ ਕਿ ਜਗਜੀਵਨ ਸਿੰਘ ਖੀਰਨੀਆਂ ਨੇ ਸਮਰਾਲਾ ਹਲਕੇ ਵਿੱਚ ਅਕਾਲੀ ਦਲ ਵੱਲੋਂ ਪਰਮਜੀਤ ਸਿੰਘ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਦੇ ਵਿਰੋਧ ‘ਚ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਜੱਥੇਦਾਰ ਖੀਰਨੀਆਂ ਨੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦੀ ਹਾਜ਼ਰੀ ਵਿੱਚ ਆਪਣੇ ਪਰਿਵਾਰ ਅਤੇ ਕਈ ਸਮਰਥਕਾਂ ਸਮੇਤ ‘ਆਪ’ ਵਿਚ ਸ਼ਾਮਲ ਹੋਏ।

ਅਕਾਲੀ ਦਲ ਦੇ ਸਭ ਤੋਂ ਪੁਰਾਣੇ ਅਤੇ ਵਫ਼ਦਾਰਾਂ ਵਿੱਚੋਂ ਇਕ ਗਿਣੇ ਜਾਂਦੇ ਖੀਰਨੀਆਂ ਪਰਿਵਾਰ ਵੱਲੋਂ ਅਕਾਲੀ ਦਾ ਸਾਥ ਛੱਡ ਦਿੱਤੇ ਜਾਣ ਨਾਲ ਜਿੱਥੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ, ਉਥੇ ਹੁਣ ਖੀਰਨੀਆਂ ਦੇ ਆਪ ਵਿੱਚ ਸ਼ਾਮਲ ਹੋ ਜਾਣ ਦੇ ਫ਼ੈਸਲੇ ਨਾਲ ਸਮਰਾਲਾ ਹਲਕੇ ਦੇ ਸਾਰੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਜੱਥੇਦਾਰ ਖੀਰਨੀਆਂ ਇਥੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਵਜੋਂ ਸਾਹਮਣੇ ਆ ਸਕਦੇ ਹਨ।

Exit mobile version