ਚੰਡੀਗੜ੍ਹ – ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਇੱਕ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਕਰੀਬ 35 ਸਾਲ ਪੁਰਾਣੇ ਕੇਸ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਕਾਰਨ ਅੱਜ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਵਿੱਚ ਪੇਸ਼ ਕੀਤਾ ਜਾਵੇਗਾ। ਜਗਤਾਰ ਸਿੰਘ ਹਵਾਰਾ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਕਿਉਂਕਿ ਹਵਾਰਾ ਖਿਲਾਫ ਤਿਹਾੜ ਜੇਲ ‘ਚ ਸਾਰੇ ਟਰਾਇਲ ਪੂਰੇ ਹੋ ਚੁੱਕੇ ਹਨ, ਇਸ ਲਈ ਉਸ ਨੂੰ ਤਿਹਾੜ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ ‘ਚ ਤਬਦੀਲ ਕੀਤਾ ਜਾਵੇ, ਤਾਂ ਜੋ ਉਸ ‘ਤੇ ਮੁਕੱਦਮਾ ਚਲਾਇਆ ਜਾ ਸਕੇ।
ਇਸ ਦੇ ਨਾਲ ਹੀ ਐਂਟੀ ਟੈਰਰਿਸਟ ਫਰੰਟ ਇੰਡੀਆ ਹਵਾਰਾ ਨੂੰ ਦਿੱਲੀ ਤੋਂ ਚੰਡੀਗੜ੍ਹ ਸ਼ਿਫਟ ਕਰਨ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹਵਾਰਾ ਨੂੰ ਪੰਜਾਬ ਲਿਜਾਇਆ ਗਿਆ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਹਵਾਰਾ ਦੀ ਅਦਾਲਤ ਵਿੱਚ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਚਾਹੀਦੀ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕੀਤੀ ਜਾਵੇਗੀ।