● On air now · ਟੀਵੀ ਪੰਜਾਬ

Punjabi News · Since 2013

Breaking

ਜੈਰਾਮ ਠਾਕੁਰ ਨੂੰ ਇਕ ਵਾਰ ਫਿਰ ਦਿੱਲੀ ਸੱਦਿਆ

ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਲੀ ਸੱਦਿਆ ਗਿਆ ਹੈ। ਦੋ ਦਿਨ ਪਹਿਲਾ ਹੀ ਮੁੱਖ ਮੰਤਰੀ ਜੈਰਾਮ ਠਾਕੁਰ ਦਿੱਲੀ ਤੋਂ ਸ਼ਿਮਲਾ ਵਾਪਸ ਪਰਤੇ ਸਨ ਪ੍ਰੰਤੂ ਇਕ ਵਾਰ ਫਿਰ ਦਿੱਲੀ ਬੁਲਾਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ…


ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਲੀ ਸੱਦਿਆ ਗਿਆ ਹੈ। ਦੋ ਦਿਨ ਪਹਿਲਾ ਹੀ ਮੁੱਖ ਮੰਤਰੀ ਜੈਰਾਮ ਠਾਕੁਰ ਦਿੱਲੀ ਤੋਂ ਸ਼ਿਮਲਾ ਵਾਪਸ ਪਰਤੇ ਸਨ ਪ੍ਰੰਤੂ ਇਕ ਵਾਰ ਫਿਰ ਦਿੱਲੀ ਬੁਲਾਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਸਿਆਸੀ ਗਲਿਆਰਿਆਂ ਵਿਚ ਚਰਚਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਭਾਜਪਾ ਦੇ ਮੁੱਖ ਮੰਤਰੀ ਧੜਾ ਧੜ ਬਦਲੇ ਜਾ ਰਹੇ ਹਨ। ਜੈਰਾਮ ਠਾਕੁਰ ਨੂੰ ਵਾਰ ਵਾਰ ਦਿੱਲੀ ਬੁਲਾਉਣ ਤੋਂ ਵੀ ਇਹੋ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਅਗਲਾ ਨੰਬਰ ਜੈਰਾਮ ਠਾਕੁਰ ਦਾ ਲੱਗ ਸਕਦਾ ਹੈ। ਇਸ ਤੇ ਸੂਬਾ ਕਾਂਗਰਸ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਜੈਰਾਮ ਠਾਕੁਰ ਆਪਣੀ ਕੁਰਸੀ ਬਚਾ ਲੈਣ।

ਟੀਵੀ ਪੰਜਾਬ ਬਿਊਰੋ


Filed under