10 ਮਈ ਨੂੰ ਹੋਵੇਗੀ ਜਲੰਧਰ ਲੋਕ ਸਭਾ ਜ਼ਿਮਣੀ ਚੋਣ, 13 ਨੂੰ ਨਤੀਜਾ

ਜਲੰਧਰ- ਭਾਰਤ ਦੇ ਚੋਣ ਕਮਿਸ਼ਨ ਨੇ ਦੇਸ਼ ਚ ਪੰਜ ਵੱਖ ਵੱਖ ਸੂਬਿਆਂ ਚ ਹੋਣ ਵਾਲੀਆਂ ਚੋਣਾ ਦਾ ਐਲਾਨ ਕਰ ਦਿੱਤਾ ਹੈ । ਪੰਜਾਬ ਦੀ ਗੱਲ ਕਰੀਏ ਤਾਂ ਕਾਂਗਰਸ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਹੁਣ ਚੋਣ ਕਮਿਸ਼ਨ ਨੇ ਇਸ ਸੀਟ ‘ਤੇ ਚੋਣ ਦਾ ਐਲਾਨ ਕੀਤਾ ਹੈ । 10 ਮਈ ਨੂੰ ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਤੇ ਵੋਟਾਂ ਪੈਣਗੀਆਂ। ਇਸ ਸੀਟ ਦਾ ਨਤੀਜਾ ਤਿੰਨ ਬਾਅਦ 13 ਮਈ ਨੂੰ ਐਲਾਣਿਆਂ ਜਾਵੇਗਾ । ਜ਼ਿਕਰਯੋਗ ਹੈ ਕਿ ਇਸ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਜ਼ੋਰ ਅਜ਼ਮਾਈਸ਼ ਸ਼ੁਰੂ ਕਰ ਦਿੱਤੀ ਗਈ ਹੈ ।ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਜਲੰਧਰ ਚ ਕਈ ਦੌਰੇ ਕਰ ਚੁੱਕੇ ਹਨ ।ਫਿਲਹਾਲ ਕਿਸੇ ਪਾਰਟੀ ਵਲੋਂ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ ।ਜਦਕਿ ਕਾਂਗਰਸ ਵਲੋਂ ਆਪਣੀ ਹੀ ਸੀਟ ਬਚਾਉਣ ਲਈ ਮਰਹੂਮ ਚੌਧਰੀ ਸੰਤੋਖ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਜਾ ਚੁੱਕਿਆ ਹੈ ।