ਡੈਸਕ- ਪੰਜਾਬ ਦੇ ਜਲੰਧਰ ‘ਚ 17 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੀ ਵੀਡੀਓ ਵਾਇਰਲ ਹੋਈ ਹੈ। ਪੀੜਤਾਂ ਨਾਲ ਜਬਰ ਜਨਾਹ ਕਰਨ ਵਾਲੇ ਦੋਵੇਂ ਨੌਜਵਾਨ ਵੀ ਨਾਬਾਲਗ ਹਨ। ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਵੀਡੀਓ ਤੋਂ ਨਵਾਂ ਖੁਲਾਸਾ ਹੋਇਆ ਹੈ ਕਿ ਇਸ ਵੀਡੀਓ ਨੂੰ ਬਣਾਉਣ ਵਾਲਾ ਤੀਜਾ ਮੁਲਜ਼ਮ ਵੀ ਸੀ। ਜਿਸ ਦੀ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। 35 ਸੈਕਿੰਡ ਦਾ ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਹੁਣ ਤੀਜੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਾਇਰਲ ਹੋਈ ਵੀਡੀਓ ਵਿੱਚ ਮੁਲਜ਼ਮਾਂ ਨੇ ਪੀੜਤਾਂ ਦੀ ਅਵਾਜ਼ ਨੂੰ ਦਬਾਉਣ ਲਈ ਉੱਚੀ ਆਵਾਜ਼ ਚ ਗਾਣੇ ਵੀ ਵਜਾਉਣ ਦੀ ਗੱਲ ਵੀ ਕਹੀ ਹੈ ਤਾਂ ਜੋ ਪੀੜਤਾਂ ਦੀ ਅਵਾਜ਼ ਬਾਹਰ ਕਿਸੇ ਹੋਰ ਨੂੰ ਸੁਣਾਈ ਨਾ ਦੇਵੇ। ਮੁਲਜ਼ਮਾਂ ਨੇ ਪੀੜਤ ਲੜਕੀ ਨੂੰ ਘਰ ਦੀ ਦੂਜੀ ਮੰਜ਼ਿਲ ਤੇ ਲਿਜਾਕੇ ਇਸ ਘਿਨੌਣੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਜਬਰ ਜਨਾਹ ਦੇ ਇਲਜ਼ਾਮਾਂ ਅਧੀਨ ਗ੍ਰਿਫਤਾਰ ਕੀਤੇ ਦੋਨਾਂ ਲੜਕਿਆਂ ਤੋਂ ਪੁੱਛਗਿੱਛ ਕੀਤੀ। ਜਿਸ ਵਿਚ ਉਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਵੀਡੀਓ ਉਸ ਦੇ ਕਿਸੇ ਸਾਥੀ ਨੇ ਨਹੀਂ ਬਣਾਈ। ਨਾਲ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਇਸ ਵੀਡੀਓ ਬਾਰੇ ਪਤਾ ਨਹੀਂ, ਸਗੋਂ ਵਾਇਰਲ ਹੋਣ ਤੋਂ ਬਾਅਦ ਉਹਨਾਂ ਨੂੰ ਪਤਾ ਲੱਗਿਆ ਹੈ।
ਘਟਨਾ ਤੋਂ ਬਾਅਦ ਪੀੜਤ ਲੜਕੀ ਦੇ ਪਿਤਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਜਿਸ ਤੇ ਕਾਰਵਾਈ ਕਰਦਿਆਂ ਜਲੰਧਰ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਲੜਕੀ ਆਪਣੀ ਮਾਸੀ ਦੇ ਘਰ ਗਈ ਸੀ। ਇਸ ਸਬੰਧੀ ਥਾਣਾ ਸਦਰ-1 ਦੇ ਐੱਸਐੱਚਓ ਸੁਖਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਦੇ ਤੁਰੰਤ ਬਾਅਦ ਪੁਲੀਸ ਨੇ ਉਕਤ ਨਾਬਾਲਗ ਖ਼ਿਲਾਫ਼ ਧਾਰਾ 376-ਡੀ, ਪੋਕਸੋ ਐਕਟ ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲਾ ਦਰਜ ਹੋਣ ਤੋਂ ਤੁਰੰਤ ਬਾਅਦ ਦੋਵਾਂ ਨਾਬਾਲਗਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਐੱਸਐੱਚਓ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਵੀਡੀਓ ਕਿਸੇ ਤੀਜੇ ਵਿਅਕਤੀ ਵੱਲੋਂ ਬਣਾਈ ਗਈ ਸੀ। ਜਿਸ ਬਾਰੇ ਨਾ ਤਾਂ ਪੀੜਤਾ ਨੂੰ ਪਤਾ ਹੈ ਅਤੇ ਨਾ ਹੀ ਦੋਸ਼ੀ ਨੂੰ ਕੁਝ ਪਤਾ ਹੈ। ਇਸ ਲਈ ਪੁਲੀਸ ਤਕਨੀਕੀ ਕੋਣ ਤੋਂ ਇਸ ਦੀ ਜਾਂਚ ਕਰ ਰਹੀ ਹੈ। ਤਾਂ ਜੋ ਪਤਾ ਲੱਗ ਸਕੇ ਕਿ ਉਕਤ ਦੋਸ਼ੀ ਕੌਣ ਹੈ। ਲੜਕੀ ਨੂੰ ਬਚਾਉਣ ਦੀ ਬਜਾਏ ਉਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।