ਜੰਮੂ -ਕਸ਼ਮੀਰ ਸਰਕਾਰ ਦੀ ਵੱਡੀ ਕਾਰਵਾਈ, ਪੱਥਰਬਾਜ਼ਾਂ ਨੂੰ ਪਾਸਪੋਰਟ ਅਤੇ ਸਰਕਾਰੀ ਨੌਕਰੀ ਨਹੀਂ ਮਿਲੇਗੀ

ਸ੍ਰੀਨਗਰ : ਜੰਮੂ -ਕਸ਼ਮੀਰ ਸਰਕਾਰ ਨੇ ਦੇਸ਼ ਵਿਰੋਧੀ ਅਤੇ ਪੱਥਰਬਾਜ਼ੀ ਕਰਨ ਵਾਲਿਆਂ ‘ਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਸਪੋਰਟ ਕਲੀਅਰੈਂਸ ਨਾ ਦੇਣ, ਸਰਕਾਰੀ ਨੌਕਰੀਆਂ ਨਾ ਦੇਣ ਦੇ ਨਾਲ ਹੋਰ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਸੂਤਰਾਂ ਅਨੁਸਾਰ, ਉੱਚ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਸੀਆਈਡੀ ਕਸ਼ਮੀਰ ਦੇ ਵਿਸ਼ੇਸ਼ ਵਿੰਗ ਨੇ ਸਾਰੀਆਂ ਇਕਾਈਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਕਾਨੂੰਨ ਵਿਵਸਥਾ ਦੀ ਧਮਕੀ, ਪੱਥਰਬਾਜ਼ੀ ਅਤੇ ਹੋਰ ਅਪਰਾਧਾਂ ਵਿਚ ਸ਼ਾਮਲ ਲੋਕਾਂ ਨੂੰ ਸੁਰੱਖਿਆ ਕਲੀਅਰੈਂਸ ਦੇਣ ਤੋਂ ਇਨਕਾਰ ਕਰਨ।

ਤੁਹਾਨੂੰ ਦੱਸ ਦੇਈਏ ਕਿ ਸਾਰੇ ਡਿਜੀਟਲ ਸਬੂਤਾਂ ਅਤੇ ਪੁਲਿਸ ਰਿਕਾਰਡਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਸੂਤਰਾਂ ਅਨੁਸਾਰ ਪ੍ਰਸ਼ਾਸਨ ਉਨ੍ਹਾਂ ਲੋਕਾਂ ਨੂੰ ਪਾਸਪੋਰਟ ਅਤੇ ਵੀਜ਼ਾ ਮਨਜ਼ੂਰੀਆਂ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ ਜਿਨ੍ਹਾਂ ਦਾ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਰਿਕਾਰਡ ਹੈ।

ਟੀਵੀ ਪੰਜਾਬ ਬਿਊਰੋ