Site icon TV Punjab | Punjabi News Channel

ਜਪਾਨ ਦੇ ਸਾਬਕਾ ਪੀ.ਐੱਮ ਸ਼ਿੰਜੋ ਆਬੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

@Ž©–¯“}Œ»E‚̉ž‰‡‰‰à‚É–K‚êAŽxŽ‚ð‘i‚¦‚éˆÀ”{Œ³Žñ‘Š‚Q‚S“úŒßŒãA–k‹ãBŽs

ਟੋਕੀਓ- ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਨੂੰ ਗੋਲ਼ੀ ਮਾਰੀ ਗਈ ਹੈ। ਗੋਲ਼ੀ ਸ਼ਿੰਜੋ ਆਬੇ ਦੀ ਛਾਤੀ ‘ਚ ਲੱਗੀ ਹੈ, ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਅਬੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਉਨ੍ਹਾਂ ਦਾ ਕਾਫੀ ਖੂਨ ਵਹਿ ਗਿਆ ਸੀ।

ਸ਼ਿੰਜੋ ਅਬੇ ‘ਤੇ ਇਹ ਹਮਲਾ ਨਾਰਾ ਸ਼ਹਿਰ ‘ਚ ਹੋਇਆ ਜਦੋਂ ਉਹ ਭਾਸ਼ਣ ਦੇ ਰਹੇ ਸੀ। ਅਚਾਨਕ ਉਹ ਹੇਠਾਂ ਡਿੱਗ ਪਏ, ਉਨ੍ਹਾਂ ਦੇ ਸਰੀਰ ‘ਚੋਂ ਖ਼ੂਨ ਵੀ ਨਿਕਲ ਰਿਹਾ ਸੀ। ਸ਼ਿੰਜੋ ਅਬੇ ਦੇ ਅਚਾਨਕ ਡਿੱਗਣ ਕਾਰਨ ਉੱਥੇ ਮੌਜੂਦ ਲੋਕਾਂ ਨੂੰ ਕੁਝ ਸਮਝ ਨਹੀਂ ਆਇਆ। ਪਰ ਇਸ ਦੌਰਾਨ ਕੁਝ ਲੋਕਾਂ ਨੇ ਉੱਥੇ ਗੋਲ਼ੀ ਚੱਲਣ ਦੀ ਆਵਾਜ਼ ਸੁਣੀ ਸੀ। ਫਿਲਹਾਲ ਇਕ ਸ਼ੱਕੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਹਮਲੇ ਤੋਂ ਬਾਅਦ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਉੱਥੇ ਭਗਦੜ ਦੀ ਹਾਲਤ ਸਾਫ਼ ਵੇਖੀ ਜਾ ਸਕਦੀ ਹੈ।

Exit mobile version