ਡੈਸਕ- ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਲਗਾਤਾਰ ਸਿੰਘ ਸਾਹਿਬਾਣਾ ਖਿਲਾਫ ਕਰਦਾਰ ਕੁਸ਼ੀ ਕਰ ਰਿਹਾ ਸੀ। ਉਸ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਣਾ ਨੇ ਫੈਸਲਾ ਸੁਣਾਇਆ ਹੈ। ਉਸ ਤੋਂ ਬਾਅਦ ਵੀ ਉਹ ਲਗਾਤਾਰ ਹਰ ਘੰਟੇ ਕਰਦਾਰ ਕੁਸ਼ੀ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਸ ਕਰਕੇ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਮੈਨੂੰ ਸੁਨੇਹੇ ਪਹੁੰਚਾਏ ਜਾ ਰਹੇ ਹਨ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਵਲਟੋਹਾ ਮੇਰਾ ਅਤੇ ਮੇਰੇ ਪਰਿਵਾਰ ਖਿਲਾਫ ਨਿੱਜੀ ਹਮਲੇ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਦੀ ਪੁਸ਼ਤ-ਪਨਾਹੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਕਿਸੇ ਤੋਂ ਡਰਨ ਵਾਲਾ ਨਹੀਂ ਹਾਂ। ਪਰ ਅਕਾਲੀ ਦਲ ਦੇ ਕੁਝ ਆਗਆਂ ਅਤੇ ਅਕਾਲੀ ਦਲ ਦੇ ਸੋਸ਼ਲ ਮੀਡੀਆ ਵੱਲੋਂ ਵਲਟੋਹਾ ਦੀ ਪੁਸ਼ਤ- ਪਨਾਹੀ ਕਰਨਾ ਬਹੁਤ ਦੁਖੀ ਕਰਦਾ ਹੈ।
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਮਾਮਲੇ ਵਿੱਚ ਖਾਮੋਸ਼ ਹੈ। ਉਨ੍ਹਾਂ ਨੇ ਕਿਹਾ ਇਸ ਹਾਲਾਤ ਵਿੱਚ ਮੈਂ ਤਖਤ ਸਾਹਿਬ ਦੀ ਸੇਵਾ ਨਹੀਂ ਕਰ ਸਕਦਾ। ਉਨ੍ਹਾਂ ਨੇ ਇਹ ਕਿਹਾ ਕਿ ਜਿਥੇ ਮੈਂ ਜਥੇਦਾਰ ਹਾਂ ਉਥੇ ਦੂਜੇ ਪਾਸੇ ਮੈਂ ਧੀਆਂ ਦਾ ਪਿਓ ਵੀ ਹਾਂ। ਇਸ ਲਈ ਮੈਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਰਿਹਾ ਹਾਂ। ਜਿਸ ਨੂੰ ਜਲਦ ਤੋਂ ਜਲਦ ਕੁਰਬਾਨ ਕੀਤਾ ਜਾਵੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰੀ ਜਾਤ ਤੱਕ ਪਰਖੀ ਜਾ ਰਹੀ ਹੈ ਅਤੇ ਮੈਨੂੰ ਧਮਕੀਆਂ ਦਿੱਤੀ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲ ਦੀਆਂ ਗਿਰਾਇਆ ਤੋਂ ਧੰਨਵਾਦ ਕਰਦਾ ਹਾਂ। ਜਿਨ੍ਹਾੰ ਨੇ ਮੈਨੂੰ ਪੜਾਇਆ ਮੁਕਤਸਰ ਸਾਹਿਬ ਦਾ ਹੈਡ ਗ੍ਰੰਥੀ ਬਣਾਇਆ। ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਅਤੇ ਮੈਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣਾਇਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰੀ ਦੀ ਸੇਵਾ ਸੌਂਪੀ। ਉਨ੍ਹਾਂ ਨੇ ਕਿਹਾ ਮੇਰੇ ਤੇ ਬੀਜੇਪੀ ਅਤੇ ਆਰਐਸਐਸ ਨਾਲ ਮਿਲੀ ਭੁਗਤ ਦੇ ਝੂਠੇ ਇਲਜ਼ਾਮ ਲਗਾਏ ਗਏ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਮੈਂ ਸ਼੍ਰੋਮਣੀ ਕਮੇਟੀ ਲਈ ਹਮੇਸ਼ਾ ਵਫਾਦਾਰ ਰਹਾਂਗਾ।