ਰਾਜੋਆਣਾ ਮਾਮਲੇ ਨੂੰ ਲੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ

ਡੈਸਕ- ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਦੂਸਰਾ ਦਿਨ ਹੈ। ਜਿਸ ਨੂੰ ਦੇਖਦੇ ਹੋਏ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਜਿਸ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਜਥੇਦਾਰ ਰਘਬੀਰ ਸਿੰਘ ਵੱਲੋਂ ਸੱਦੀ ਇਸ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਸ਼ੁਰੂ ਕਰਨ ‘ਤੇ ਚਰਚਾ ਕੀਤੀ ਜਾਵੇਗੀ। ਕਿਉਂਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਪ ਕੇਸ ਦੀ ਅਗਵਾਈ ਕਰਨ ਦੀ ਅਪੀਲ ਕੀਤੀ ਸੀ। ਇਸ ਲਈ ਹੁਣ ਮੰਥਨ ਕਰਨ ਦੇ ਲਈ ਪੰਜਾਂ ਤਖ਼ਤਾਂ ਦੇ ਜਥੇਦਾਰ ਇਕੱਠੇ ਹੋ ਰਹੇ ਹਨ।

5 ਦੰਸਬਰ ਨੂੰ ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਜੇਲ੍ਹ ਪ੍ਰਸ਼ਸਾਨ ਵੱਲੋਂ ਰਾਜੋਆਣਾ ਨੂੰ ਬੈਕਰ ਵਿੱਚ ਰੋਟੀ ਭੇਜੀ ਗਈ ਸੀ ਪਰ ਉਹਨਾਂ ਨੇ ਖਾਣ ਤੋਂ ਮਨ੍ਹਾ ਕਰ ਦਿੱਤਾ ਸੀ। ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ 4 ਦੰਸਬਰ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ ਕਿ ਉਹਨਾਂ ਦੀ ਰਹਿਮ ਦੀ ਅਰਜ਼ੀ ਵਾਪਸ ਲਈ ਜਾਵੇ।

ਪਰ SGPC ਅਜਿਹ ਨਹੀਂ ਕਰ ਸਕਦੀ ਜਿਸ ਕਾਰਨ ਉਹਨਾਂ ਨੇ 5 ਦੰਸਬਰ ਤੋਂ ਜੇਲ੍ਹ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਲਗਾਈ ਸੀ। ਹਲਾਂਕਿ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਇਸ ਅਰਜ਼ੀ ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੇ ਖਿਲਾਫ਼ ਰਾਜੋਆਣਾ ਨੇ ਮੰਗ ਕੀਤੀ ਸੀ ਜੱਦ ਕੋਈ ਕਾਰਵਾਈ ਹੀ ਨਹੀਂ ਹੋ ਰਹੀ ਤਾਂ ਅਜਿਹੀ ਰਹਿਮ ਦੀ ਪਟੀਸ਼ਨ ਦਾਇਰ ਕਰਨ ਦੀ ਕੀ ਫਾਈਦ ਹੈ।