● On air now · ਟੀਵੀ ਪੰਜਾਬ

Punjabi News · Since 2013

Breaking

ਜਲੰਧਰ ‘ਚ ਫੌਜੀਆਂ ਦੀ ਗੱਡੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 7 ਜਵਾਨ ਗੰਭੀਰ ਜ਼ਖਮੀ

ਡੈਸਕ- ਜਲੰਧਰ ਵਿੱਚ ਅੱਜ ਸਵੇਰੇ ਫੌਜੀਆਂ ਦੀ ਗੱਡੀ ਨਾਲ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਫੌਜੀਆਂ ਦੀ ਗੱਡੀ ਦੀ ਟਰੱਕ ਵਿਚਾਲੇ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ 7 ਫੌਜੀ ਜਵਾਨ ਦੇ ਗੰਭੀਰ ਰੂਪ ‘ਚ ਜ਼ਖਮੀ ਹੋ ਜਾਣ…


ਡੈਸਕ- ਜਲੰਧਰ ਵਿੱਚ ਅੱਜ ਸਵੇਰੇ ਫੌਜੀਆਂ ਦੀ ਗੱਡੀ ਨਾਲ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਫੌਜੀਆਂ ਦੀ ਗੱਡੀ ਦੀ ਟਰੱਕ ਵਿਚਾਲੇ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ 7 ਫੌਜੀ ਜਵਾਨ ਦੇ ਗੰਭੀਰ ਰੂਪ ‘ਚ ਜ਼ਖਮੀ ਹੋ ਜਾਣ ਦੀ ਖਬਰ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਟਰੱਕ ਅਤੇ ਫੌਜੀਆਂ ਦੀ ਗੱਡੀ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਫੌਜੀ ਜਵਾਨ ਦੀ ਗੱਡੀ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਟਰੱਕ ਦਾ ਵੀ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੱਤ ਫੌਜੀ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਕੈਂਟ ਆਰਮੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਦੀ ਗੱਡੀ ਵਿੱਚ ਕਿੰਨੇ ਜਵਾਨ ਮੌਜੂਦ ਸਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜਾਨੀ ਨੁਕਸਾਨ ਸਬੰਧੀ ਵੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


Filed under