● On air now · ਟੀਵੀ ਪੰਜਾਬ

Punjabi News · Since 2013

Breaking

ਜਲੰਧਰ ਜ਼ਿਮਣੀ ਚੋਣ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ

ਡੈਸਕ- ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਹੈ। ਇਸ ਦੌਰਾਨ ਅਕਾਲੀ ਦਲ ਨੇ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਲੈ ਲਿਆ ਹੈ। ਅਕਾਲੀ ਦਲ ਨੇ ਆਖਿਆ ਹੈ ਕਿ ਜਲੰਧਰ ਪੱਛਣੀ…


ਡੈਸਕ- ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਹੈ। ਇਸ ਦੌਰਾਨ ਅਕਾਲੀ ਦਲ ਨੇ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਲੈ ਲਿਆ ਹੈ। ਅਕਾਲੀ ਦਲ ਨੇ ਆਖਿਆ ਹੈ ਕਿ ਜਲੰਧਰ ਪੱਛਣੀ ਦੀ ਜਿਮਨੀ ਚੋਣ ਵਿਚ ਬਸਪਾ ਉਮੀਦਵਾਰ ਨੂੰ ਹਮਾਇਤ ਦੇਣਗੇ। ਜਲੰਧਰ ਤੋਂ ਬਿੰਦਰ ਲਾਖਾ ਬਸਪਾ ਦੇ ਉਮੀਦਵਾਰ ਹਨ।

ਉਧਰ, ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨਵੇਂ ਬਣੇ ਐਮਪੀ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ ਪਾਰਟੀ ਦੇ ਕੁਝ ਆਗੂਆਂ ਨੇ ਪਾਰਟੀ ਦਾ ਚੋਣ ਨਿਸ਼ਾਨ ਖੋਹਣ ਲਈ ਪੂਰਾ ਜ਼ੋਰ ਲਾਇਆ ਸੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵੱਡੇ ਧੜੇ ਵੱਲੋਂ ਬਗਾਵਤ ਕੀਤੇ ਜਾਣ ਬਾਅਦ ਜਲੰਧਰ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਐਲਾਨ ਕੀਤਾ ਸੀ ਕਿ ਪਾਰਟੀ ਹਾਈਕਮਾਂਡ ਨੇ ਬੀਬੀ ਸੁਰਜੀਤ ਕੌਰ ਦੀ ਹਮਾਇਤ ਨਾ ਕਰਨ ਦਾ ਫੈਸਲਾ ਕੀਤਾ ਹੈ।


Filed under