ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ

ਡੈਸਕ- ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਲਈ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾ ਸਕਣਗੀਆਂ ਪਰ ਇਸ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਦੀ ਵਜ੍ਹਾ ਨਾਲ ਖਾਲੀ ਹੈ। ਸ਼ੀਤਲ ਅੰਗੁਰਾਲ ਹੁਣ ਭਾਰਤੀ ਜਨਤਾ ਪਾਰਟੀ ਵਿਚ ਹਨ। ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਵਿਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚ ਮੰਨਿਆ ਜਾ ਰਿਹਾ ਹੈ।

ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਦਾ ਐਲਾਨ ਹੋ ਗਿਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਦੀ ਭਾਲ ਵਿਚ ਲੱਗ ਗਈਆਂ ਹਨ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 21 ਜੂਨ ਹੈ ਤੇ 15 ਤੇ 16 ਜੂਨ ਨੂੰ ਹਫਤਾਵਾਰੀ ਛੁੱਟੀ ਦੀ ਵਜ੍ਹ ਨਾਲ ਨਾਮਜ਼ਦਗੀ ਨਹੀਂ ਹੋਵੇਗੀ। ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਤੇ 13 ਜੁਲਾਈ ਨੂੰ ਨਤੀਜਾ ਆਵੇਗਾ ।