● On air now · ਟੀਵੀ ਪੰਜਾਬ

Punjabi News · Since 2013

Breaking

ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਖਾਲਿਸਤਾਨੀ ਅਤਿਵਾਦੀ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

ਡੈਸਕ- ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਬੱਬਰ ਖਾਲਸਾ ਦੇ ਅਤਿਵਾਦੀ ਰਤਨਦੀਪ ਸਿੰਘ ਦੇ ਕਤਲ ‘ਚ ਸ਼ਾਮਲ…


ਡੈਸਕ- ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਬੱਬਰ ਖਾਲਸਾ ਦੇ ਅਤਿਵਾਦੀ ਰਤਨਦੀਪ ਸਿੰਘ ਦੇ ਕਤਲ ‘ਚ ਸ਼ਾਮਲ ਸੀ। ਖੁਫੀਆ ਸੂਚਨਾ ਦੇ ਆਧਾਰ ‘ਤੇ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੋਸ਼ੀ 3 ਅਪ੍ਰੈਲ 2024 ਨੂੰ ਹੋਏ ਕਤਲ ਤੋਂ ਬਾਅਦ ਤੋਂ ਫਰਾਰ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਅਤਿਵਾਦੀ ਗੋਪੀ ਨਵਾਂਸ਼ਰੀਆ ਦੁਆਰਾ ਚਲਾਇਆ ਜਾ ਰਿਹਾ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਜਲਦੀ ਹੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।

ਦੱਸ ਦੇਈਏ ਕਿ ਬੱਬਰ ਖਾਲਸਾ ਦੇ ਅਤਿਵਾਦੀ ਰਤਨਦੀਪ ਸਿੰਘ ਦਾ ਬਲਾਚੌਰ ਬਾਈਪਾਸ ‘ਤੇ ਪਿੰਡ ਗੜ੍ਹੀ ਕਾਨੂੰਗੋ ਨੇੜੇ 3 ਅਪ੍ਰੈਲ ਨੂੰ ਸ਼ਾਮ 7 ਵਜੇ ਦੇ ਕਰੀਬ ਕਤਲ ਕਰ ਦਿੱਤਾ ਗਿਆ ਸੀ। ਰਤਨਦੀਪ ‘ਤੇ ਕਈ ਗੋਲੀਆਂ ਚਲਾਈਆਂ ਗਈਆਂ, ਘਟਨਾ ਸਮੇਂ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਵੀ ਮੌਜੂਦ ਸੀ।
ਗੁਰਪ੍ਰੀਤ ਕਰਨਾਲ, ਹਰਿਆਣਾ ਤੋਂ ਆਇਆ ਸੀ। ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਬਲਾਚੌਰ ਪੁਲਿਸ ਨੇ ਨਵਾਂਸ਼ਹਿਰ ਨਿਵਾਸੀ ਗੈਂਗਸਟਰ ਗੋਪੀ ਨਵਾਂਸ਼ਹਿਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ 302 (ਕਤਲ), 307 (ਕਤਲ ਦਾ ਇਰਾਦਾ) ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਪਹਿਲਾਂ ਉਹ ਬੱਬਰ ਖਾਲਸਾ ਲਈ ਕੰਮ ਕਰਦਾ ਸੀ ਪਰ ਫਿਰ ਅਚਾਨਕ ਉਸ ਨੇ ਹਰ ਚੀਜ਼ ਤੋਂ ਦੂਰੀ ਬਣਾ ਲਈ। ਰਤਨਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਅਤਿਵਾਦੀ ਗਤੀਵਿਧੀਆਂ ਤੋਂ ਦੂਰ ਸੀ। ਪੁਲਿਸ ਨੂੰ ਸ਼ੁਰੂ ਤੋਂ ਹੀ ਸ਼ੱਕ ਸੀ ਕਿ ਅਤਿਵਾਦੀ ਸੰਗਠਨਾਂ ਨਾਲ ਜੁੜੇ ਕੁਝ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਅਮਰੀਕਾ ਸਥਿਤ ਗੈਂਗਸਟਰ ਗੋਪੀ ਨਵਾਂਸ਼ਹਿਰੀਆ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਰਤਨਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਰਤਨਦੀਪ ਇਸ ਤੋਂ ਪਹਿਲਾਂ ਬੱਬਰ ਖਾਲਸਾ ਦਾ ਬਦਨਾਮ ਅਤਿਵਾਦੀ ਰਹਿ ਚੁੱਕਾ ਹੈ। ਉਸ ‘ਤੇ ਪੰਜਾਬ ਸਮੇਤ ਕਈ ਸੂਬਿਆਂ ‘ਚ ਕਈ ਮਾਮਲੇ ਵੀ ਦਰਜ ਹਨ। ਜਿਸ ਵਿੱਚ ਕਤਲ ਕੇਸ ਵੀ ਸ਼ਾਮਲ ਹਨ।


Filed under