ਜਲੰਧਰ ਵੈਸਟ ਜ਼ਿਮਣੀ ਚੋਣ: ਭਾਜਪਾ ਨੇ ਸ਼ੀਤਲ ਅਤੇ ‘ਆਪ’ ਨੇ ਮਹਿੰਦਰ ਭਗਤ ਨੂੰ ਦਿੱਤੀ ਟਿਕਟ

ਡੈਸਕ- ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਜਲੰਧਰ ਜਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ਤੋਂ ਬਾਅਦ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੇ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।