ਡੈਸਕ- ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।
‘ਆਪ’ ਨੇ ਵੱਡੇ ਮਾਰਜਨ ਨਾਲ ਜਿੱਤੀ ਜਲੰਧਰ ਪੱਛਮ ਦੀ ਜ਼ਿਮਣੀ ਚੋਣ, ਮਹਿੰਦਰ ਭਗਤ ਜੇਤੂ
