ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ 24 ਸਤੰਬਰ ਨੂੰ ਵ੍ਹਾਈਟ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਕੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਨਗੇ।
ਇਸ ਬਾਰੇ ਜਾਣਕਾਰੀ ਰਾਸ਼ਟਰਪਤੀ ਦੇ ਹਫਤਾਵਾਰੀ ਪ੍ਰੋਗਰਾਮ ਵਿੱਚ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਵੀਰਵਾਰ, 23 ਸਤੰਬਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।
ਦੋਵਾਂ ਨੇਤਾਵਾਂ ਦਰਮਿਆਨ ਸ਼ੁੱਕਰਵਾਰ ਨੂੰ ਹੋਣ ਵਾਲੀ ਪਹਿਲੀ ਮੁਲਾਕਾਤ ਦੇ ਸੰਬੰਧ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਵਿੱਚ ਹਿੱਸਾ ਲੈਣਗੇ।
ਟੀਵੀ ਪੰਜਾਬ ਬਿਊਰੋ