Victoria- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ’ਚ ਛੁੱਟੀਆਂ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀ. ਐਮ. ਓ.) ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਪੀ. ਐਮ. ਓ. ਵਲੋਂ ਇਹ ਨਹੀਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦਾ ਪਰਿਵਾਰ ਕਿੱਥੇ ਰਹੇਗਾ ਪਰ ਉਹ 18 ਅਗਸਤ ਤੱਕ ਓਟਾਵਾ ਵਾਪਸ ਆ ਜਾਣਗੇ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਨੇ ਇਹ ਐਲਾਨ ਕੀਤਾ ਸੀ ਕਿ ਉਹ ਵੱਖ ਹੋ ਰਹੇ ਹਨ ਪਰ ਅਜੇ ਵੀ ਉਹ ਇੱਕ ਪਰਿਵਾਰ ਵਜੋਂ ਇਕੱਠੇ ਸਮਾਂ ਬਿਤਾਉਣ ਦੀ ਯੋਜਨਾ ਬਣਾ ਰਹੇ ਹਨ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦੱਸਿਆ ਗਿਆ ਹੈ ਕਿ ਟਰੂਡੋ ਵਲੋਂ ਨੈਤਿਕ ਕਮਿਸ਼ਨਰ ਨਾਲ ਯਾਤਰਾ ਬਾਰੇ ਸਲਾਹ ਕੀਤੀ ਗਈ ਸੀ ਅਤੇ ਉਹ ਆਪਣੇ ਠਹਿਰਨ ਦਾ ਖ਼ਰਚਾ ਆਪ ਚੁੱਕ ਰਹੇ ਹਨ। ਦੱਸ ਦਈਏ ਕਿ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਪ੍ਰਧਾਨ ਮੰਤਰੀ ਟਰੂਡੋ ਰਾਇਲ ਕੈਨੇਡੀਅਨ ਏਅਰ ਫੋਰਸ ਦੇ ਜਹਾਜ਼ ਦੀ ਵਰਤੋਂ ਕਰਦੇ ਹਨ, ਇੱਥੋਂ ਤੱਕ ਕਿ ਨਿੱਜੀ ਯਾਤਰਾ ਲਈ ਵੀ।