ਚੋਟੀ ਦਾ ਕੱਬਡੀ ਖਿਡਾਰੀ ਹੁਣ ‘ਆਪ’ ਪਾਰਟੀ ਲਈ ਪਾਵੇਗਾ ਰੇਡਾਂ

ਟੀਵੀ ਪੰਜਾਬ ਬਿਊਰੋ– ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਪੰਜਾਬ ਨੇ ਨਾਮੀ ਸ਼ਖ਼ਸੀਅਤ ਗੁਰਲਾਲ ਘਨੌਰ ਨੂੰ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਹੋ ਗਈ ਹੈ। ਜ਼ਿਲ੍ਹਾ ਪਟਿਆਲਾ ਦੇ ਪਿੰਡ ਮਾੜੂ ਦਾ ਜਮਪਲ ਮਾਂ ਖੇਡ ਕਬੱਡੀ ਦਾ ਖਿਡਾਰੀ ਗੁਰਲਾਲ ਘਨੌਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ।

ਇਸ ਮੌਕੇ ਗੁਰਲਾਲ ਘਨੌਰ ਨੇ ਬੋਲਦਿਆਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਵੱਲੋਂ ਦਿੱਲੀ ਦੇ ਵਿਚ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ। ਜ਼ਿਕਰਯੋਗ ਹੈ ਕਿ ਗੁਰਲਾਲ ਘਨੌਰ ਭਾਰਤ ਦੇ ਲਈ ਕਬੱਡੀ ਵਰਲਡ ਕੱਪ ਵੀ ਖੇਡ ਚੁੱਕਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਾਇਕ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਗੁਰਲਾਲ ਘਨੌਰ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਨੂੰ ਬਲ ਮਿਲੇਗਾ ਅਤੇ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਦੇ ਨਾਲ ਜੋੜਨ ਲਈ ਵੱਡਾ ਯੋਗਦਾਨ ਪਾਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਗੁਰਲਾਲ ਘਨੌਰ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਚੰਗੇ ਖਿਡਾਰੀਆਂ ਦੇ ਪਾਰਟੀ ਵਿੱਚ ਆਉਣ ਨਾਲ ਚੰਗਾ ਖੇਡ ਮੰਤਰੀ ਵੀ ਪਾਰਟੀ ਨੂੰ ਮਿਲ ਸਕਦਾ। ਇਸ ਮੌਕੇ ਗੁਰਲਾਲ ਘਨੌਰ ਦੇ ਨਾਲ ਭਾਰੀ ਗਿਣਤੀ ਵਿੱਚ ਹੋਰ ਖਿਡਾਰੀ ਵੀ ਸ਼ਾਮਲ ਹੋਏ। ਇਸ ਮੌਕੇ ਵੱਖ-ਵੱਖ ਪਾਰਟੀਆਂ ਛੱਡ ਕੇ ਆਏ ਹੋਰ ਆਗੂਆਂ ਦਾ ਪਾਰਟੀ ਪ੍ਰਧਾਨ ਵੱਲੋਂ ਸਵਾਗਤ ਕੀਤਾ ਗਿਆ।

ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੁਲਵੰਤ ਪੰਡੋਰੀ ਵਿਧਾਇਕ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ, ਪ੍ਰਿੰਸੀਪਲ ਬੁਧ ਰਾਮ ਵਿਧਾਇਕ ਅਤੇ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਸਨ।