ਭਾਰਤ-ਪਾਕਿ ਤਣਾਅ ਦਾ ਕਰਤਾਰਪੁਰ ਲਾਂਘੇ ‘ਤੇ ਕੋਈ ਅਸਰ ਨਹੀਂ

ਭਾਰਤ-ਪਾਕਿ ਤਣਾਅ ਦਾ ਕਰਤਾਰਪੁਰ ਲਾਂਘੇ ‘ਤੇ ਕੋਈ ਅਸਰ ਨਹੀਂ

SHARE

ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਕਰਤਾਰਪੁਰ ਲਾਂਘੇ ਦਾ ਕੰਮ ਜਲਦੀ ਮੁਕੰਮਲ ਕਰਨ ‘ਤੇ ਸਹਿਮਤੀ ਬਣ ਗਈ ਹੈ। ਇਹ ਲਾਂਘਾ ਦੋ ਪੜਾਵਾਂ ਵਿਚ ਵਿਕਸਿਤ ਕੀਤਾ ਜਾਵੇਗਾ। ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਤਕਰੀਬਨ 5 ਘੰਟਿਆਂ ਤੱਕ ਚੱਲੀ ਮੀਟਿੰਗ ਦੌਰਾਨ ਕਈ ਪਹਿਲੂਆਂ ‘ਤੇ ਚਰਚਾ ਹੋਈ।  ਕਰਤਾਰਪੁਰ ਲਾਂਘੇ ਸੰਬੰਧੀ ਭਾਰਤੀ ਸਰਕਾਰ ਵੱਲੋਂ ਇੱਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ।  ਹੁਣ 19 ਮਾਰਚ ਨੂੰ ਦੋਹੇਂ ਮੁਲਕਾਂ ਦੇ ਤਕਨੀਕੀ ਮਾਹਿਰ ਲਾਂਘੇ ਦੇ ਜ਼ੀਰੋ ਪੁਆਇੰਟ ‘ਤੇ ਚਰਚਾ ਕਰਨਗੇ। 2 ਅਪ੍ਰੈਲ ਨੂੰ ਪਾਕਿਸਤਾਨ ਦੇ ਵਾਹਗਾ ‘ਚ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਅਗਲੀ ਮੀਟਿੰਗ ਹੋਵੇਗੀ।

Short URL:tvp http://bit.ly/2TADYZu

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab