ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, CBI ਕੇਸ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਈਡੀ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਵੀ ਲੈ ਚੁੱਕੇ ਹਨ।ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਇਹ ਫੈਸਲਾ ਸੁਣਾਇਆ ਹੈ। ਦੋਵੇਂ ਜੱਜਾਂ ਨੇ ਆਪਣੇ ਵਿਅਕਤੀਗਤ ਫੈਸਲੇ ਲਿਖੇ ਸਨ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਪਹਿਲੀ ਜ਼ਮਾਨਤ ਪਟੀਸ਼ਨ ਅਤੇ ਦੂਜੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਸੀ। ਕੇਜਰੀਵਾਲ ਨੂੰ ਈਡੀ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ, ਜਦੋਂ ਕਿ ਇਹ ਕੇਸ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰੈਗੂਲਰ ਜ਼ਮਾਨਤ ਨਾਲ ਸਬੰਧਤ ਸੀ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਈਡੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।

ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਸੀ ਫੈਸਲਾ
ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।